ਗੁਰੂ ਗ੍ਰੰਥ ਸਾਹਿਬ 856 · Raag Bilaaval · Bhagat Kabeer Ji
1ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥
2ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥
3ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥
4ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥
5ਬਿਲਾਵਲੁ ॥
6ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥
7ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥
8ਹਮਾਰੇ ਕੁਲ ਕਉਨੇ ਰਾਮੁ ਕਹਿਓ ॥
9ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥
10ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥
11ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥
12ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥
13ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥
14ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥
15ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥
16ਬਿਲਾਵਲੁ ॥
17ਕੋਊ ਹਰਿ ਸਮਾਨਿ ਨਹੀ ਰਾਜਾ ॥
18ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥
19ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥
20ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥
21ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥
22ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥
23ਬਿਲਾਵਲੁ ॥
24ਰਾਖਿ ਲੇਹੁ ਹਮ ਤੇ ਬਿਗਰੀ ॥
25ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
26ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
27ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
28ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
29ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
30ਬਿਲਾਵਲੁ ॥
31ਦਰਮਾਦੇ ਠਾਢੇ ਦਰਬਾਰਿ ॥
32ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥੧॥ ਰਹਾਉ ॥
33ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਸੁ ਤੁਮੑਾਰ ॥
34ਮਾਗਉ ਕਾਹਿ ਰੰਕ ਸਭ ਦੇਖਉ ਤੁਮੑ ਹੀ ਤੇ ਮੇਰੋ ਨਿਸਤਾਰੁ ॥੧॥
35ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥
36ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥
37ਬਿਲਾਵਲੁ ॥
38ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥
39ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath