ਗੁਰੂ ਗ੍ਰੰਥ ਸਾਹਿਬ 857 · Raag Bilaaval · Bhagat Kabeer Ji
1ਆਸਨੁ ਪਵਨ ਦੂਰਿ ਕਰਿ ਬਵਰੇ ॥
2ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥
3ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥
4ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥
5ਬਿਲਾਵਲੁ ॥
6ਇਨਿੑ ਮਾਇਆ ਜਗਦੀਸ ਗੁਸਾਈ ਤੁਮੑਰੇ ਚਰਨ ਬਿਸਾਰੇ ॥
7ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ ॥
8ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥
9ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥
10ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥
11ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥
12ਬਿਲਾਵਲੁ ॥
13ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥
14ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥
15ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥
16ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥
17ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥
18ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥
19ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥
20ਬਿਲਾਵਲੁ ॥
21ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥
22ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥
23ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥
24ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥
25ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥
26ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥
27ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥
28ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
29ਬਿਲਾਵਲੁ ॥
30ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥
31ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥
32ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥
33ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥
34ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥
35ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥
36ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ
37ੴ ਸਤਿਗੁਰ ਪ੍ਰਸਾਦਿ ॥
38ਸਫਲ ਜਨਮੁ ਮੋ ਕਉ ਗੁਰ ਕੀਨਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath