ਗੁਰੂ ਗ੍ਰੰਥ ਸਾਹਿਬ 858 · Raag Bilaaval · Bhagat Naam Dev Ji
1ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥
2ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥
3ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥
4ਨਾਮਦੇਇ ਸਿਮਰਨੁ ਕਰਿ ਜਾਨਾਂ ॥
5ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥
6ਬਿਲਾਵਲੁ ਬਾਣੀ ਰਵਿਦਾਸ ਭਗਤ ਕੀ
7ੴ ਸਤਿਗੁਰ ਪ੍ਰਸਾਦਿ ॥
8ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥
9ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥
10ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥
11ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥
12ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥
13ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥
14ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥
15ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥
16ਬਿਲਾਵਲੁ ॥
17ਜਿਹ ਕੁਲ ਸਾਧੁ ਬੈਸਨੌ ਹੋਇ ॥
18ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥
19ਬ੍ਰਹਮਨ ਬੈਸ ਸੂਦ ਅਰੁ ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥
20ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥
21ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥
22ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥
23ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥
24ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥
25ਬਾਣੀ ਸਧਨੇ ਕੀ ਰਾਗੁ ਬਿਲਾਵਲੁ
26ੴ ਸਤਿਗੁਰ ਪ੍ਰਸਾਦਿ ॥
27ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥
28ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥
29ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥
30ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥
31ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥
32ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥
33ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥
34ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥
35ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥
36ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath