ਗੁਰੂ ਗ੍ਰੰਥ ਸਾਹਿਬ 859 · Raag Gond
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
3ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥
4ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥
5ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥
6ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥
7ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥
8ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥
9ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥
10ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥
11ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥
12ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥
13ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥
14ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath