ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 85 · Siree Raag · Guru Amar Daas Ji

1ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥

2ਮਃ ੧ ॥

3ਗਲਂੀ ਅਸੀ ਚੰਗੀਆ ਆਚਾਰੀ ਬੁਰੀਆਹ ॥

4ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥

5ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥

6ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥

7ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥

8ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥

9ਪਉੜੀ ॥

10ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥

11ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥

12ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥

13ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥

14ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭॥

15ਸਲੋਕ ਮਃ ੩ ॥

16ਹੁਕਮੁ ਨ ਜਾਣੈ ਬਹੁਤਾ ਰੋਵੈ ॥

17ਅੰਦਰਿ ਧੋਖਾ ਨੀਦ ਨ ਸੋਵੈ ॥

18ਜੇ ਧਨ ਖਸਮੈ ਚਲੈ ਰਜਾਈ ॥ ਦਰਿ ਘਰਿ ਸੋਭਾ ਮਹਲਿ ਬੁਲਾਈ ॥

19ਨਾਨਕ ਕਰਮੀ ਇਹ ਮਤਿ ਪਾਈ ॥

20ਗੁਰ ਪਰਸਾਦੀ ਸਚਿ ਸਮਾਈ ॥੧॥

21ਮਃ ੩ ॥

22ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥

23ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥

24ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥

25ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥

26ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥

27ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥

28ਪਉੜੀ ॥

29ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥

30ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥

31ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥

32ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥

33ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥

34ਸਲੋਕ ਮਃ ੩ ॥

35ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥

36ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥

37ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥

38ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥

39ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥

40ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥

41ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥

42ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥

43ਮਃ ੩ ॥

44ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath