ਗੁਰੂ ਗ੍ਰੰਥ ਸਾਹਿਬ 860 · Raag Gond · Guru Raam Daas Ji
1ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥
2ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥
3ਗੋਂਡ ਮਹਲਾ ੪ ॥
4ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥
5ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥
6ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥
7ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥
8ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥
9ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥
10ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥
11ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥
12ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥
13ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥
14ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥
15ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥
16ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥
17ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥
18ਗੋਂਡ ਮਹਲਾ ੪ ॥
19ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥
20ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥
21ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥
22ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥
23ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥
24ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥
25ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥
26ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath