ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 861 · Raag Gond · Guru Raam Daas Ji

1ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥

2ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥

3ਗੋਂਡ ਮਹਲਾ ੪ ॥

4ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥

5ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥

6ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥

7ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥

8ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥

9ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥

10ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥

11ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥

12ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥

13ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥

14ਗੋਂਡ ਮਹਲਾ ੪ ॥

15ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥

16ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥

17ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥

18ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥

19ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥

20ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥

21ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥

22ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥

23ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥

24ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥

25ਗੋਂਡ ਮਹਲਾ ੪ ॥

26ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥

27ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥

28ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥

29ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath