ਗੁਰੂ ਗ੍ਰੰਥ ਸਾਹਿਬ 863 · Raag Gond · Guru Arjan Dev Ji
1ਲਾਲ ਨਾਮ ਜਾ ਕੈ ਭਰੇ ਭੰਡਾਰ ॥
2ਸਗਲ ਘਟਾ ਦੇਵੈ ਆਧਾਰ ॥੩॥
3ਸਤਿ ਪੁਰਖੁ ਜਾ ਕੋ ਹੈ ਨਾਉ ॥
4ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥
5ਬਾਲ ਸਖਾਈ ਭਗਤਨ ਕੋ ਮੀਤ ॥
6ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
7ਗੋਂਡ ਮਹਲਾ ੫ ॥
8ਨਾਮ ਸੰਗਿ ਕੀਨੋ ਬਿਉਹਾਰੁ ॥
9ਨਾਮੋੁ ਹੀ ਇਸੁ ਮਨ ਕਾ ਅਧਾਰੁ ॥
10ਨਾਮੋ ਹੀ ਚਿਤਿ ਕੀਨੀ ਓਟ ॥
11ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥
12ਰਾਸਿ ਦੀਈ ਹਰਿ ਏਕੋ ਨਾਮੁ ॥
13ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥
14ਨਾਮੁ ਹਮਾਰੇ ਜੀਅ ਕੀ ਰਾਸਿ ॥
15ਨਾਮੋ ਸੰਗੀ ਜਤ ਕਤ ਜਾਤ ॥
16ਨਾਮੋ ਹੀ ਮਨਿ ਲਾਗਾ ਮੀਠਾ ॥
17ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥
18ਨਾਮੇ ਦਰਗਹ ਮੁਖ ਉਜਲੇ ॥
19ਨਾਮੇ ਸਗਲੇ ਕੁਲ ਉਧਰੇ ॥
20ਨਾਮਿ ਹਮਾਰੇ ਕਾਰਜ ਸੀਧ ॥
21ਨਾਮ ਸੰਗਿ ਇਹੁ ਮਨੂਆ ਗੀਧ ॥੩॥
22ਨਾਮੇ ਹੀ ਹਮ ਨਿਰਭਉ ਭਏ ॥
23ਨਾਮੇ ਆਵਨ ਜਾਵਨ ਰਹੇ ॥
24ਗੁਰਿ ਪੂਰੈ ਮੇਲੇ ਗੁਣਤਾਸ ॥
25ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥
26ਗੋਂਡ ਮਹਲਾ ੫ ॥
27ਨਿਮਾਨੇ ਕਉ ਜੋ ਦੇਤੋ ਮਾਨੁ ॥
28ਸਗਲ ਭੂਖੇ ਕਉ ਕਰਤਾ ਦਾਨੁ ॥
29ਗਰਭ ਘੋਰ ਮਹਿ ਰਾਖਨਹਾਰੁ ॥
30ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥
31ਐਸੋ ਪ੍ਰਭੁ ਮਨ ਮਾਹਿ ਧਿਆਇ ॥
32ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥
33ਰੰਕੁ ਰਾਉ ਜਾ ਕੈ ਏਕ ਸਮਾਨਿ ॥
34ਕੀਟ ਹਸਤਿ ਸਗਲ ਪੂਰਾਨ ॥
35ਬੀਓ ਪੂਛਿ ਨ ਮਸਲਤਿ ਧਰੈ ॥
36ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥
37ਜਾ ਕਾ ਅੰਤੁ ਨ ਜਾਨਸਿ ਕੋਇ ॥
38ਆਪੇ ਆਪਿ ਨਿਰੰਜਨੁ ਸੋਇ ॥
39ਆਪਿ ਅਕਾਰੁ ਆਪਿ ਨਿਰੰਕਾਰੁ ॥
40ਘਟ ਘਟ ਘਟਿ ਸਭ ਘਟ ਆਧਾਰੁ ॥੩॥
41ਨਾਮ ਰੰਗਿ ਭਗਤ ਭਏ ਲਾਲ ॥
42ਜਸੁ ਕਰਤੇ ਸੰਤ ਸਦਾ ਨਿਹਾਲ ॥
43ਨਾਮ ਰੰਗਿ ਜਨ ਰਹੇ ਅਘਾਇ ॥
44ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥
45ਗੋਂਡ ਮਹਲਾ ੫ ॥
46ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥
47ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥
48ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥
49ਜਾ ਕੈ ਸੰਗਿ ਰਿਦੈ ਪਰਗਾਸ ॥੧॥
50ਸੇ ਸੰਤਨ ਹਰਿ ਕੇ ਮੇਰੇ ਮੀਤ ॥
51ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥
52ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥
53ਜਾ ਕੈ ਉਪਦੇਸਿ ਭਰਮੁ ਭਉ ਨਸੈ ॥
54ਜਾ ਕੈ ਕੀਰਤਿ ਨਿਰਮਲ ਸਾਰ ॥
55ਜਾ ਕੀ ਰੇਨੁ ਬਾਂਛੈ ਸੰਸਾਰ ॥੨॥
56ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥
57ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥
58ਸਰਬ ਜੀਆਂ ਕਾ ਜਾਨੈ ਭੇਉ ॥
59ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥
60ਪਾਰਬ੍ਰਹਮ ਜਬ ਭਏ ਕ੍ਰਿਪਾਲ ॥
61ਤਬ ਭੇਟੇ ਗੁਰ ਸਾਧ ਦਇਆਲ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath