ਗੁਰੂ ਗ੍ਰੰਥ ਸਾਹਿਬ 864 · Raag Gond · Guru Arjan Dev Ji
1ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥
2ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥
3ਗੋਂਡ ਮਹਲਾ ੫ ॥
4ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥
5ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥
6ਗੁਰ ਕੇ ਚਰਨ ਰਿਦੈ ਲੈ ਧਾਰਉ ॥
7ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥
8ਮਤ ਕੋ ਭਰਮਿ ਭੁਲੈ ਸੰਸਾਰਿ ॥
9ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥
10ਭੂਲੇ ਕਉ ਗੁਰਿ ਮਾਰਗਿ ਪਾਇਆ ॥
11ਅਵਰ ਤਿਆਗਿ ਹਰਿ ਭਗਤੀ ਲਾਇਆ ॥
12ਜਨਮ ਮਰਨ ਕੀ ਤ੍ਰਾਸ ਮਿਟਾਈ ॥
13ਗੁਰ ਪੂਰੇ ਕੀ ਬੇਅੰਤ ਵਡਾਈ ॥੨॥
14ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥
15ਅੰਧਕਾਰ ਮਹਿ ਭਇਆ ਪ੍ਰਗਾਸ ॥
16ਜਿਨਿ ਕੀਆ ਸੋ ਗੁਰ ਤੇ ਜਾਨਿਆ ॥
17ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥
18ਗੁਰੁ ਕਰਤਾ ਗੁਰੁ ਕਰਣੈ ਜੋਗੁ ॥
19ਗੁਰੁ ਪਰਮੇਸਰੁ ਹੈ ਭੀ ਹੋਗੁ ॥
20ਕਹੁ ਨਾਨਕ ਪ੍ਰਭਿ ਇਹੈ ਜਨਾਈ ॥
21ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥
22ਗੋਂਡ ਮਹਲਾ ੫ ॥
23ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥
24ਗੁਰੂ ਬਿਨਾ ਮੈ ਨਾਹੀ ਹੋਰ ॥
25ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥
26ਜਾ ਕੀ ਕੋਇ ਨ ਮੇਟੈ ਦਾਤਿ ॥੧॥
27ਗੁਰੁ ਪਰਮੇਸਰੁ ਏਕੋ ਜਾਣੁ ॥
28ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥
29ਗੁਰ ਚਰਣੀ ਜਾ ਕਾ ਮਨੁ ਲਾਗੈ ॥
30ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥
31ਗੁਰ ਕੀ ਸੇਵਾ ਪਾਏ ਮਾਨੁ ॥
32ਗੁਰ ਊਪਰਿ ਸਦਾ ਕੁਰਬਾਨੁ ॥੨॥
33ਗੁਰ ਕਾ ਦਰਸਨੁ ਦੇਖਿ ਨਿਹਾਲ ॥
34ਗੁਰ ਕੇ ਸੇਵਕ ਕੀ ਪੂਰਨ ਘਾਲ ॥
35ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥
36ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥
37ਗੁਰ ਕੀ ਮਹਿਮਾ ਕਥਨੁ ਨ ਜਾਇ ॥
38ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥
39ਕਹੁ ਨਾਨਕ ਜਾ ਕੇ ਪੂਰੇ ਭਾਗ ॥
40ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥
41ਗੋਂਡ ਮਹਲਾ ੫ ॥
42ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥
43ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥
44ਗੁਰੁ ਮੇਰਾ ਦੇਉ ਅਲਖ ਅਭੇਉ ॥
45ਸਰਬ ਪੂਜ ਚਰਨ ਗੁਰ ਸੇਉ ॥੧॥
46ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥
47ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥
48ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥
49ਗੁਰੁ ਗੋਪਾਲੁ ਪੁਰਖੁ ਭਗਵਾਨੁ ॥
50ਗੁਰ ਕੀ ਸਰਣਿ ਰਹਉ ਕਰ ਜੋਰਿ ॥
51ਗੁਰੂ ਬਿਨਾ ਮੈ ਨਾਹੀ ਹੋਰੁ ॥੨॥
52ਗੁਰੁ ਬੋਹਿਥੁ ਤਾਰੇ ਭਵ ਪਾਰਿ ॥
53ਗੁਰ ਸੇਵਾ ਜਮ ਤੇ ਛੁਟਕਾਰਿ ॥
54ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥
55ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥
56ਗੁਰੁ ਪੂਰਾ ਪਾਈਐ ਵਡਭਾਗੀ ॥
57ਗੁਰ ਕੀ ਸੇਵਾ ਦੂਖੁ ਨ ਲਾਗੀ ॥
58ਗੁਰ ਕਾ ਸਬਦੁ ਨ ਮੇਟੈ ਕੋਇ ॥
59ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath