ਗੁਰੂ ਗ੍ਰੰਥ ਸਾਹਿਬ 865 · Raag Gond
1ਗੋਂਡ ਮਹਲਾ ੫ ॥
2ਰਾਮ ਰਾਮ ਸੰਗਿ ਕਰਿ ਬਿਉਹਾਰ ॥
3ਰਾਮ ਰਾਮ ਰਾਮ ਪ੍ਰਾਨ ਅਧਾਰ ॥
4ਰਾਮ ਰਾਮ ਰਾਮ ਕੀਰਤਨੁ ਗਾਇ ॥
5ਰਮਤ ਰਾਮੁ ਸਭ ਰਹਿਓ ਸਮਾਇ ॥੧॥
6ਸੰਤ ਜਨਾ ਮਿਲਿ ਬੋਲਹੁ ਰਾਮ ॥
7ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥
8ਰਾਮ ਰਾਮ ਧਨੁ ਸੰਚਿ ਭੰਡਾਰ ॥
9ਰਾਮ ਰਾਮ ਰਾਮ ਕਰਿ ਆਹਾਰ ॥
10ਰਾਮ ਰਾਮ ਵੀਸਰਿ ਨਹੀ ਜਾਇ ॥
11ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥
12ਰਾਮ ਰਾਮ ਰਾਮ ਸਦਾ ਸਹਾਇ ॥
13ਰਾਮ ਰਾਮ ਰਾਮ ਲਿਵ ਲਾਇ ॥
14ਰਾਮ ਰਾਮ ਜਪਿ ਨਿਰਮਲ ਭਏ ॥
15ਜਨਮ ਜਨਮ ਕੇ ਕਿਲਬਿਖ ਗਏ ॥੩॥
16ਰਮਤ ਰਾਮ ਜਨਮ ਮਰਣੁ ਨਿਵਾਰੈ ॥
17ਉਚਰਤ ਰਾਮ ਭੈ ਪਾਰਿ ਉਤਾਰੈ ॥
18ਸਭ ਤੇ ਊਚ ਰਾਮ ਪਰਗਾਸ ॥
19ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥
20ਗੋਂਡ ਮਹਲਾ ੫ ॥
21ਉਨ ਕਉ ਖਸਮਿ ਕੀਨੀ ਠਾਕਹਾਰੇ ॥
22ਦਾਸ ਸੰਗ ਤੇ ਮਾਰਿ ਬਿਦਾਰੇ ॥
23ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥
24ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥
25ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥
26ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥
27ਜਗਤ ਪਾਸ ਤੇ ਲੇਤੇ ਦਾਨੁ ॥
28ਗੋਬਿੰਦ ਭਗਤ ਕਉ ਕਰਹਿ ਸਲਾਮੁ ॥
29ਲੂਟਿ ਲੇਹਿ ਸਾਕਤ ਪਤਿ ਖੋਵਹਿ ॥
30ਸਾਧ ਜਨਾ ਪਗ ਮਲਿ ਮਲਿ ਧੋਵਹਿ ॥੨॥
31ਪੰਚ ਪੂਤ ਜਣੇ ਇਕ ਮਾਇ ॥
32ਉਤਭੁਜ ਖੇਲੁ ਕਰਿ ਜਗਤ ਵਿਆਇ ॥
33ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥
34ਇਨ ਕਉ ਛੋਡਿ ਊਪਰਿ ਜਨ ਬਸੇ ॥੩॥
35ਕਰਿ ਕਿਰਪਾ ਜਨ ਲੀਏ ਛਡਾਇ ॥
36ਜਿਸ ਕੇ ਸੇ ਤਿਨਿ ਰਖੇ ਹਟਾਇ ॥
37ਕਹੁ ਨਾਨਕ ਭਗਤਿ ਪ੍ਰਭ ਸਾਰੁ ॥
38ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥
39ਗੋਂਡ ਮਹਲਾ ੫ ॥
40ਕਲਿ ਕਲੇਸ ਮਿਟੇ ਹਰਿ ਨਾਇ ॥
41ਦੁਖ ਬਿਨਸੇ ਸੁਖ ਕੀਨੋ ਠਾਉ ॥
42ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥
43ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥
44ਰਾਮ ਜਪਤ ਜਨ ਪਾਰਿ ਪਰੇ ॥
45ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥
46ਗੁਰ ਕੇ ਚਰਨ ਰਿਦੈ ਉਰਿ ਧਾਰੇ ॥
47ਅਗਨਿ ਸਾਗਰ ਤੇ ਉਤਰੇ ਪਾਰੇ ॥
48ਜਨਮ ਮਰਣ ਸਭ ਮਿਟੀ ਉਪਾਧਿ ॥
49ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥
50ਥਾਨ ਥਨੰਤਰਿ ਏਕੋ ਸੁਆਮੀ ॥
51ਸਗਲ ਘਟਾ ਕਾ ਅੰਤਰਜਾਮੀ ॥
52ਕਰਿ ਕਿਰਪਾ ਜਾ ਕਉ ਮਤਿ ਦੇਇ ॥
53ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥
54ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥
55ਤਾ ਕੈ ਹਿਰਦੈ ਹੋਇ ਪ੍ਰਗਾਸੁ ॥
56ਭਗਤਿ ਭਾਇ ਹਰਿ ਕੀਰਤਨੁ ਕਰੀਐ ॥
57ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥
58ਗੋਂਡ ਮਹਲਾ ੫ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath