ਗੁਰੂ ਗ੍ਰੰਥ ਸਾਹਿਬ 867 · Raag Gond · Guru Arjan Dev Ji
1ਨਿਰਮਲ ਹੋਇ ਤੁਮੑਾਰਾ ਚੀਤ ॥
2ਮਨ ਤਨ ਕੀ ਸਭ ਮਿਟੈ ਬਲਾਇ ॥
3ਦੂਖੁ ਅੰਧੇਰਾ ਸਗਲਾ ਜਾਇ ॥੧॥
4ਹਰਿ ਗੁਣ ਗਾਵਤ ਤਰੀਐ ਸੰਸਾਰੁ ॥
5ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥
6ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥
7ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥
8ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥
9ਕਾਮ ਕ੍ਰੋਧ ਮਿਟਹਿ ਉਨਮਾਦ ॥
10ਸਦਾ ਹਜੂਰਿ ਜਾਣੁ ਭਗਵੰਤ ॥
11ਪੂਰੇ ਗੁਰ ਕਾ ਪੂਰਨ ਮੰਤ ॥੩॥
12ਹਰਿ ਧਨੁ ਖਾਟਿ ਕੀਏ ਭੰਡਾਰ ॥
13ਮਿਲਿ ਸਤਿਗੁਰ ਸਭਿ ਕਾਜ ਸਵਾਰ ॥
14ਹਰਿ ਕੇ ਨਾਮ ਰੰਗ ਸੰਗਿ ਜਾਗਾ ॥
15ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
16ਗੋਂਡ ਮਹਲਾ ੫ ॥
17ਭਵ ਸਾਗਰ ਬੋਹਿਥ ਹਰਿ ਚਰਣ ॥
18ਸਿਮਰਤ ਨਾਮੁ ਨਾਹੀ ਫਿਰਿ ਮਰਣ ॥
19ਹਰਿ ਗੁਣ ਰਮਤ ਨਾਹੀ ਜਮ ਪੰਥ ॥
20ਮਹਾ ਬੀਚਾਰ ਪੰਚ ਦੂਤਹ ਮੰਥ ॥੧॥
21ਤਉ ਸਰਣਾਈ ਪੂਰਨ ਨਾਥ ॥
22ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥
23ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥
24ਪਾਰਬ੍ਰਹਮ ਕਾ ਕਰਹਿ ਵਖਿਆਣ ॥
25ਜੋਗੀ ਜਤੀ ਬੈਸਨੋ ਰਾਮਦਾਸ ॥
26ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥
27ਕਰਣ ਪਲਾਹ ਕਰਹਿ ਸਿਵ ਦੇਵ ॥
28ਤਿਲੁ ਨਹੀ ਬੂਝਹਿ ਅਲਖ ਅਭੇਵ ॥
29ਪ੍ਰੇਮ ਭਗਤਿ ਜਿਸੁ ਆਪੇ ਦੇਇ ॥
30ਜਗ ਮਹਿ ਵਿਰਲੇ ਕੇਈ ਕੇਇ ॥੩॥
31ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥
32ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥
33ਨਾਨਕੁ ਦੀਨੁ ਜਾਚੈ ਤੇਰੀ ਸੇਵ ॥
34ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥
35ਗੋਂਡ ਮਹਲਾ ੫ ॥
36ਸੰਤ ਕਾ ਲੀਆ ਧਰਤਿ ਬਿਦਾਰਉ ॥
37ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥
38ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥
39ਸੰਤ ਉਧਾਰਉ ਤਤਖਿਣ ਤਾਲਿ ॥੧॥
40ਸੋਈ ਸੰਤੁ ਜਿ ਭਾਵੈ ਰਾਮ ॥
41ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥
42ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥
43ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥
44ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥
45ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥
46ਸੰਤ ਕੀ ਨਿੰਦਾ ਕਰਹੁ ਨ ਕੋਇ ॥
47ਜੋ ਨਿੰਦੈ ਤਿਸ ਕਾ ਪਤਨੁ ਹੋਇ ॥
48ਜਿਸ ਕਉ ਰਾਖੈ ਸਿਰਜਨਹਾਰੁ ॥
49ਝਖ ਮਾਰਉ ਸਗਲ ਸੰਸਾਰੁ ॥੩॥
50ਪ੍ਰਭ ਅਪਨੇ ਕਾ ਭਇਆ ਬਿਸਾਸੁ ॥
51ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥
52ਨਾਨਕ ਕਉ ਉਪਜੀ ਪਰਤੀਤਿ ॥
53ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥
54ਗੋਂਡ ਮਹਲਾ ੫ ॥
55ਨਾਮੁ ਨਿਰੰਜਨੁ ਨੀਰਿ ਨਰਾਇਣ ॥
56ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath