ਗੁਰੂ ਗ੍ਰੰਥ ਸਾਹਿਬ 868 · Raag Gond · Guru Arjan Dev Ji
1ਨਾਰਾਇਣ ਸਭ ਮਾਹਿ ਨਿਵਾਸ ॥
2ਨਾਰਾਇਣ ਘਟਿ ਘਟਿ ਪਰਗਾਸ ॥
3ਨਾਰਾਇਣ ਕਹਤੇ ਨਰਕਿ ਨ ਜਾਹਿ ॥
4ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥
5ਨਾਰਾਇਣ ਮਨ ਮਾਹਿ ਅਧਾਰ ॥
6ਨਾਰਾਇਣ ਬੋਹਿਥ ਸੰਸਾਰ ॥
7ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥
8ਨਾਰਾਇਣ ਦੰਤ ਭਾਨੇ ਡਾਇਣ ॥੨॥
9ਨਾਰਾਇਣ ਸਦ ਸਦ ਬਖਸਿੰਦ ॥
10ਨਾਰਾਇਣ ਕੀਨੇ ਸੂਖ ਅਨੰਦ ॥
11ਨਾਰਾਇਣ ਪ੍ਰਗਟ ਕੀਨੋ ਪਰਤਾਪ ॥
12ਨਾਰਾਇਣ ਸੰਤ ਕੋ ਮਾਈ ਬਾਪ ॥੩॥
13ਨਾਰਾਇਣ ਸਾਧਸੰਗਿ ਨਰਾਇਣ ॥
14ਬਾਰੰ ਬਾਰ ਨਰਾਇਣ ਗਾਇਣ ॥
15ਬਸਤੁ ਅਗੋਚਰ ਗੁਰ ਮਿਲਿ ਲਹੀ ॥
16ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥
17ਗੋਂਡ ਮਹਲਾ ੫ ॥
18ਜਾ ਕਉ ਰਾਖੈ ਰਾਖਣਹਾਰੁ ॥
19ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥
20ਮਾਤ ਗਰਭ ਮਹਿ ਅਗਨਿ ਨ ਜੋਹੈ ॥
21ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥
22ਸਾਧਸੰਗਿ ਜਪੈ ਨਿਰੰਕਾਰੁ ॥
23ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥
24ਰਾਮ ਕਵਚੁ ਦਾਸ ਕਾ ਸੰਨਾਹੁ ॥
25ਦੂਤ ਦੁਸਟ ਤਿਸੁ ਪੋਹਤ ਨਾਹਿ ॥
26ਜੋ ਜੋ ਗਰਬੁ ਕਰੇ ਸੋ ਜਾਇ ॥
27ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥
28ਜੋ ਜੋ ਸਰਣਿ ਪਇਆ ਹਰਿ ਰਾਇ ॥
29ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥
30ਜੇ ਕੋ ਬਹੁਤੁ ਕਰੇ ਅਹੰਕਾਰੁ ॥
31ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥
32ਹੈ ਭੀ ਸਾਚਾ ਹੋਵਣਹਾਰੁ ॥
33ਸਦਾ ਸਦਾ ਜਾੲਂੀ ਬਲਿਹਾਰ ॥
34ਅਪਣੇ ਦਾਸ ਰਖੇ ਕਿਰਪਾ ਧਾਰਿ ॥
35ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥
36ਗੋਂਡ ਮਹਲਾ ੫ ॥
37ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥
38ਨਾ ਇਹੁ ਬੂਢਾ ਨਾ ਇਹੁ ਬਾਲਾ ॥
39ਨਾ ਇਸੁ ਦੂਖੁ ਨਹੀ ਜਮ ਜਾਲਾ ॥
40ਨਾ ਇਹੁ ਬਿਨਸੈ ਨਾ ਇਹੁ ਜਾਇ ॥
41ਆਦਿ ਜੁਗਾਦੀ ਰਹਿਆ ਸਮਾਇ ॥੧॥
42ਨਾ ਇਸੁ ਉਸਨੁ ਨਹੀ ਇਸੁ ਸੀਤੁ ॥
43ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥
44ਨਾ ਇਸੁ ਹਰਖੁ ਨਹੀ ਇਸੁ ਸੋਗੁ ॥
45ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥
46ਨਾ ਇਸੁ ਬਾਪੁ ਨਹੀ ਇਸੁ ਮਾਇਆ ॥
47ਇਹੁ ਅਪਰੰਪਰੁ ਹੋਤਾ ਆਇਆ ॥
48ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥
49ਘਟ ਘਟ ਅੰਤਰਿ ਸਦ ਹੀ ਜਾਗੈ ॥੩॥
50ਤੀਨਿ ਗੁਣਾ ਇਕ ਸਕਤਿ ਉਪਾਇਆ ॥
51ਮਹਾ ਮਾਇਆ ਤਾ ਕੀ ਹੈ ਛਾਇਆ ॥
52ਅਛਲ ਅਛੇਦ ਅਭੇਦ ਦਇਆਲ ॥
53ਦੀਨ ਦਇਆਲ ਸਦਾ ਕਿਰਪਾਲ ॥
54ਤਾ ਕੀ ਗਤਿ ਮਿਤਿ ਕਛੂ ਨ ਪਾਇ ॥
55ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath