ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 869 · Raag Gond

1ਗੋਂਡ ਮਹਲਾ ੫ ॥

2ਸੰਤਨ ਕੈ ਬਲਿਹਾਰੈ ਜਾਉ ॥

3ਸੰਤਨ ਕੈ ਸੰਗਿ ਰਾਮ ਗੁਨ ਗਾਉ ॥

4ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥

5ਸੰਤ ਸਰਣਿ ਵਡਭਾਗੀ ਪਏ ॥੧॥

6ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥

7ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥

8ਪਾਰਬ੍ਰਹਮੁ ਜਬ ਹੋਇ ਦਇਆਲ ॥

9ਸਾਧੂ ਜਨ ਕੀ ਕਰੈ ਰਵਾਲ ॥

10ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥

11ਰਾਮ ਰਤਨੁ ਵਸੈ ਮਨਿ ਆਇ ॥੨॥

12ਸਫਲੁ ਜਨਮੁ ਤਾਂ ਕਾ ਪਰਵਾਣੁ ॥

13ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥

14ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥

15ਜਨਮ ਜਨਮ ਕਾ ਸੋਇਆ ਜਾਗੈ ॥੩॥

16ਚਰਨ ਕਮਲ ਜਨ ਕਾ ਆਧਾਰੁ ॥

17ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥

18ਦਾਸ ਜਨਾ ਕੀ ਮਨਸਾ ਪੂਰਿ ॥

19ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥

20ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨

21ੴ ਸਤਿਗੁਰ ਪ੍ਰਸਾਦਿ ॥

22ਕਰਿ ਨਮਸਕਾਰ ਪੂਰੇ ਗੁਰਦੇਵ ॥

23ਸਫਲ ਮੂਰਤਿ ਸਫਲ ਜਾ ਕੀ ਸੇਵ ॥

24ਅੰਤਰਜਾਮੀ ਪੁਰਖੁ ਬਿਧਾਤਾ ॥

25ਆਠ ਪਹਰ ਨਾਮ ਰੰਗਿ ਰਾਤਾ ॥੧॥

26ਗੁਰੁ ਗੋਬਿੰਦ ਗੁਰੂ ਗੋਪਾਲ ॥

27ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥

28ਪਾਤਿਸਾਹ ਸਾਹ ਉਮਰਾਉ ਪਤੀਆਏ ॥

29ਦੁਸਟ ਅਹੰਕਾਰੀ ਮਾਰਿ ਪਚਾਏ ॥

30ਨਿੰਦਕ ਕੈ ਮੁਖਿ ਕੀਨੋ ਰੋਗੁ ॥

31ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥

32ਸੰਤਨ ਕੈ ਮਨਿ ਮਹਾ ਅਨੰਦੁ ॥

33ਸੰਤ ਜਪਹਿ ਗੁਰਦੇਉ ਭਗਵੰਤੁ ॥

34ਸੰਗਤਿ ਕੇ ਮੁਖ ਊਜਲ ਭਏ ॥

35ਸਗਲ ਥਾਨ ਨਿੰਦਕ ਕੇ ਗਏ ॥੩॥

36ਸਾਸਿ ਸਾਸਿ ਜਨੁ ਸਦਾ ਸਲਾਹੇ ॥

37ਪਾਰਬ੍ਰਹਮ ਗੁਰ ਬੇਪਰਵਾਹੇ ॥

38ਸਗਲ ਭੈ ਮਿਟੇ ਜਾ ਕੀ ਸਰਨਿ ॥

39ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥

40ਜਨ ਕੀ ਨਿੰਦਾ ਕਰੈ ਨ ਕੋਇ ॥

41ਜੋ ਕਰੈ ਸੋ ਦੁਖੀਆ ਹੋਇ ॥

42ਆਠ ਪਹਰ ਜਨੁ ਏਕੁ ਧਿਆਏ ॥

43ਜਮੂਆ ਤਾ ਕੈ ਨਿਕਟਿ ਨ ਜਾਏ ॥੫॥

44ਜਨ ਨਿਰਵੈਰ ਨਿੰਦਕ ਅਹੰਕਾਰੀ ॥

45ਜਨ ਭਲ ਮਾਨਹਿ ਨਿੰਦਕ ਵੇਕਾਰੀ ॥

46ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥

47ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥

48ਸੁਣਿ ਸਾਜਨ ਮੇਰੇ ਮੀਤ ਪਿਆਰੇ ॥

49ਸਤਿ ਬਚਨ ਵਰਤਹਿ ਹਰਿ ਦੁਆਰੇ ॥

50ਜੈਸਾ ਕਰੇ ਸੁ ਤੈਸਾ ਪਾਏ ॥

51ਅਭਿਮਾਨੀ ਕੀ ਜੜ ਸਰਪਰ ਜਾਏ ॥੭॥

52ਨੀਧਰਿਆ ਸਤਿਗੁਰ ਧਰ ਤੇਰੀ ॥

53ਕਰਿ ਕਿਰਪਾ ਰਾਖਹੁ ਜਨ ਕੇਰੀ ॥

54ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥

55ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath