ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 86 · Siree Raag · Guru Amar Daas Ji

1ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥

2ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥

3ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥

4ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥

5ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥

6ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥

7ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥

8ਪਉੜੀ ॥

9ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥

10ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥

11ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥

12ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥

13ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥

14ਸਲੋਕ ਮਃ ੩ ॥

15ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥

16ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥

17ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥

18ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥

19ਮਃ ੩ ॥

20ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥

21ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥

22ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥

23ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥

24ਪਉੜੀ ॥

25ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥

26ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥

27ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥

28ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥

29ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥

30ਸਲੋਕ ਮਃ ੩ ॥

31ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥

32ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥

33ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥

34ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥

35ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥

36ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥

37ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥

38ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥

39ਮਃ ੩ ॥

40ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥

41ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥

42ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath