ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 870 · Raag Gond

1ਰਾਗੁ ਗੋਂਡ ਬਾਣੀ ਭਗਤਾ ਕੀ ॥

2ਕਬੀਰ ਜੀ ਘਰੁ ੧

3ੴ ਸਤਿਗੁਰ ਪ੍ਰਸਾਦਿ ॥

4ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥

5ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥

6ਬਾਬਾ ਬੋਲਨਾ ਕਿਆ ਕਹੀਐ ॥

7ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥

8ਸੰਤਨ ਸਿਉ ਬੋਲੇ ਉਪਕਾਰੀ ॥

9ਮੂਰਖ ਸਿਉ ਬੋਲੇ ਝਖ ਮਾਰੀ ॥੨॥

10ਬੋਲਤ ਬੋਲਤ ਬਢਹਿ ਬਿਕਾਰਾ ॥

11ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥

12ਕਹੁ ਕਬੀਰ ਛੂਛਾ ਘਟੁ ਬੋਲੈ ॥

13ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥

14ਗੋਂਡ ॥

15ਨਰੂ ਮਰੈ ਨਰੁ ਕਾਮਿ ਨ ਆਵੈ ॥

16ਪਸੂ ਮਰੈ ਦਸ ਕਾਜ ਸਵਾਰੈ ॥੧॥

17ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥

18ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥

19ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥

20ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥

21ਕਹੁ ਕਬੀਰ ਤਬ ਹੀ ਨਰੁ ਜਾਗੈ ॥

22ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥

23ਗੋਂਡ ॥

24ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥

25ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥

26ਮੋਹਿ ਬੈਰਾਗੁ ਭਇਓ ॥

27ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥

28ਪੰਚ ਤਤੁ ਮਿਲਿ ਕਾਇਆ ਕੀਨੑੀ ਤਤੁ ਕਹਾ ਤੇ ਕੀਨੁ ਰੇ ॥

29ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥

30ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥

31ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥

32ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨

33ੴ ਸਤਿਗੁਰ ਪ੍ਰਸਾਦਿ ॥

34ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥

35ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥

36ਹਸਤਿ ਭਾਗਿ ਕੈ ਚੀਸਾ ਮਾਰੈ ॥

37ਇਆ ਮੂਰਤਿ ਕੈ ਹਉ ਬਲਿਹਾਰੈ ॥੧॥

38ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥

39ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥

40ਰੇ ਮਹਾਵਤ ਤੁਝੁ ਡਾਰਉ ਕਾਟਿ ॥

41ਇਸਹਿ ਤੁਰਾਵਹੁ ਘਾਲਹੁ ਸਾਟਿ ॥

42ਹਸਤਿ ਨ ਤੋਰੈ ਧਰੈ ਧਿਆਨੁ ॥

43ਵਾ ਕੈ ਰਿਦੈ ਬਸੈ ਭਗਵਾਨੁ ॥੨॥

44ਕਿਆ ਅਪਰਾਧੁ ਸੰਤ ਹੈ ਕੀਨੑਾ ॥

45ਬਾਂਧਿ ਪੋਟ ਕੁੰਚਰ ਕਉ ਦੀਨੑਾ ॥

46ਕੁੰਚਰੁ ਪੋਟ ਲੈ ਲੈ ਨਮਸਕਾਰੈ ॥

47ਬੂਝੀ ਨਹੀ ਕਾਜੀ ਅੰਧਿਆਰੈ ॥੩॥

48ਤੀਨਿ ਬਾਰ ਪਤੀਆ ਭਰਿ ਲੀਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath