ਗੁਰੂ ਗ੍ਰੰਥ ਸਾਹਿਬ 871 · Raag Gond · Bhagat Kabeer Ji
1ਮਨ ਕਠੋਰੁ ਅਜਹੂ ਨ ਪਤੀਨਾ ॥
2ਕਹਿ ਕਬੀਰ ਹਮਰਾ ਗੋਬਿੰਦੁ ॥
3ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥
4ਗੋਂਡ ॥
5ਨਾ ਇਹੁ ਮਾਨਸੁ ਨਾ ਇਹੁ ਦੇਉ ॥
6ਨਾ ਇਹੁ ਜਤੀ ਕਹਾਵੈ ਸੇਉ ॥
7ਨਾ ਇਹੁ ਜੋਗੀ ਨਾ ਅਵਧੂਤਾ ॥
8ਨਾ ਇਸੁ ਮਾਇ ਨ ਕਾਹੂ ਪੂਤਾ ॥੧॥
9ਇਆ ਮੰਦਰ ਮਹਿ ਕੌਨ ਬਸਾਈ ॥
10ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥
11ਨਾ ਇਹੁ ਗਿਰਹੀ ਨਾ ਓਦਾਸੀ ॥
12ਨਾ ਇਹੁ ਰਾਜ ਨ ਭੀਖ ਮੰਗਾਸੀ ॥
13ਨਾ ਇਸੁ ਪਿੰਡੁ ਨ ਰਕਤੂ ਰਾਤੀ ॥
14ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥
15ਨਾ ਇਹੁ ਤਪਾ ਕਹਾਵੈ ਸੇਖੁ ॥
16ਨਾ ਇਹੁ ਜੀਵੈ ਨ ਮਰਤਾ ਦੇਖੁ ॥
17ਇਸੁ ਮਰਤੇ ਕਉ ਜੇ ਕੋਊ ਰੋਵੈ ॥
18ਜੋ ਰੋਵੈ ਸੋਈ ਪਤਿ ਖੋਵੈ ॥੩॥
19ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥
20ਜੀਵਨ ਮਰਨੁ ਦੋਊ ਮਿਟਵਾਇਆ ॥
21ਕਹੁ ਕਬੀਰ ਇਹੁ ਰਾਮ ਕੀ ਅੰਸੁ ॥
22ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥
23ਗੋਂਡ ॥
24ਤੂਟੇ ਤਾਗੇ ਨਿਖੁਟੀ ਪਾਨਿ ॥
25ਦੁਆਰ ਊਪਰਿ ਝਿਲਕਾਵਹਿ ਕਾਨ ॥
26ਕੂਚ ਬਿਚਾਰੇ ਫੂਏ ਫਾਲ ॥
27ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥
28ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥
29ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥
30ਤੁਰੀ ਨਾਰਿ ਕੀ ਛੋਡੀ ਬਾਤਾ ॥
31ਰਾਮ ਨਾਮ ਵਾ ਕਾ ਮਨੁ ਰਾਤਾ ॥
32ਲਰਿਕੀ ਲਰਿਕਨ ਖੈਬੋ ਨਾਹਿ ॥
33ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥
34ਇਕ ਦੁਇ ਮੰਦਰਿ ਇਕ ਦੁਇ ਬਾਟ ॥
35ਹਮ ਕਉ ਸਾਥਰੁ ਉਨ ਕਉ ਖਾਟ ॥
36ਮੂਡ ਪਲੋਸਿ ਕਮਰ ਬਧਿ ਪੋਥੀ ॥
37ਹਮ ਕਉ ਚਾਬਨੁ ਉਨ ਕਉ ਰੋਟੀ ॥੩॥
38ਮੁੰਡੀਆ ਮੁੰਡੀਆ ਹੂਏ ਏਕ ॥
39ਏ ਮੁੰਡੀਆ ਬੂਡਤ ਕੀ ਟੇਕ ॥
40ਸੁਨਿ ਅੰਧਲੀ ਲੋਈ ਬੇਪੀਰਿ ॥
41ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥
42ਗੋਂਡ ॥
43ਖਸਮੁ ਮਰੈ ਤਉ ਨਾਰਿ ਨ ਰੋਵੈ ॥
44ਉਸੁ ਰਖਵਾਰਾ ਅਉਰੋ ਹੋਵੈ ॥
45ਰਖਵਾਰੇ ਕਾ ਹੋਇ ਬਿਨਾਸ ॥
46ਆਗੈ ਨਰਕੁ ਈਹਾ ਭੋਗ ਬਿਲਾਸ ॥੧॥
47ਏਕ ਸੁਹਾਗਨਿ ਜਗਤ ਪਿਆਰੀ ॥
48ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥
49ਸੋਹਾਗਨਿ ਗਲਿ ਸੋਹੈ ਹਾਰੁ ॥
50ਸੰਤ ਕਉ ਬਿਖੁ ਬਿਗਸੈ ਸੰਸਾਰੁ ॥
51ਕਰਿ ਸੀਗਾਰੁ ਬਹੈ ਪਖਿਆਰੀ ॥
52ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥
53ਸੰਤ ਭਾਗਿ ਓਹ ਪਾਛੈ ਪਰੈ ॥
54ਗੁਰ ਪਰਸਾਦੀ ਮਾਰਹੁ ਡਰੈ ॥
55ਸਾਕਤ ਕੀ ਓਹ ਪਿੰਡ ਪਰਾਇਣਿ ॥
56ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥
57ਹਮ ਤਿਸ ਕਾ ਬਹੁ ਜਾਨਿਆ ਭੇਉ ॥
58ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥
59ਕਹੁ ਕਬੀਰ ਅਬ ਬਾਹਰਿ ਪਰੀ ॥
60ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath