ਗੁਰੂ ਗ੍ਰੰਥ ਸਾਹਿਬ 872 · Raag Gond
1ਗੋਂਡ ॥
2ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥
3ਆਵਤ ਪਹੀਆ ਖੂਧੇ ਜਾਹਿ ॥
4ਵਾ ਕੈ ਅੰਤਰਿ ਨਹੀ ਸੰਤੋਖੁ ॥
5ਬਿਨੁ ਸੋਹਾਗਨਿ ਲਾਗੈ ਦੋਖੁ ॥੧॥
6ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥
7ਸੋਹਾਗਨਿ ਕਿਰਪਨ ਕੀ ਪੂਤੀ ॥
8ਸੇਵਕ ਤਜਿ ਜਗਤ ਸਿਉ ਸੂਤੀ ॥
9ਸਾਧੂ ਕੈ ਠਾਢੀ ਦਰਬਾਰਿ ॥
10ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥
11ਸੋਹਾਗਨਿ ਹੈ ਅਤਿ ਸੁੰਦਰੀ ॥
12ਪਗ ਨੇਵਰ ਛਨਕ ਛਨਹਰੀ ॥
13ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥
14ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥
15ਸੋਹਾਗਨਿ ਭਵਨ ਤ੍ਰੈ ਲੀਆ ॥
16ਦਸ ਅਠ ਪੁਰਾਣ ਤੀਰਥ ਰਸ ਕੀਆ ॥
17ਬ੍ਰਹਮਾ ਬਿਸਨੁ ਮਹੇਸਰ ਬੇਧੇ ॥
18ਬਡੇ ਭੂਪਤਿ ਰਾਜੇ ਹੈ ਛੇਧੇ ॥੪॥
19ਸੋਹਾਗਨਿ ਉਰਵਾਰਿ ਨ ਪਾਰਿ ॥
20ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥
21ਪਾਂਚ ਨਾਰਦ ਕੇ ਮਿਟਵੇ ਫੂਟੇ ॥
22ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥
23ਗੋਂਡ ॥
24ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥
25ਨਾਮ ਬਿਨਾ ਕੈਸੇ ਪਾਰਿ ਉਤਰੈ ॥
26ਕੁੰਭ ਬਿਨਾ ਜਲੁ ਨਾ ਟੀਕਾਵੈ ॥
27ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥
28ਜਾਰਉ ਤਿਸੈ ਜੁ ਰਾਮੁ ਨ ਚੇਤੈ ॥
29ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥
30ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥
31ਸੂਤ ਬਿਨਾ ਕੈਸੇ ਮਣੀ ਪਰੋਈਐ ॥
32ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥
33ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥
34ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥
35ਬਿੰਬ ਬਿਨਾ ਕੈਸੇ ਕਪਰੇ ਧੋਈ ॥
36ਘੋਰ ਬਿਨਾ ਕੈਸੇ ਅਸਵਾਰ ॥
37ਸਾਧੂ ਬਿਨੁ ਨਾਹੀ ਦਰਵਾਰ ॥੩॥
38ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥
39ਖਸਮਿ ਦੁਹਾਗਨਿ ਤਜਿ ਅਉਹੇਰੀ ॥
40ਕਹੈ ਕਬੀਰੁ ਏਕੈ ਕਰਿ ਕਰਨਾ ॥
41ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥
42ਗੋਂਡ ॥
43ਕੂਟਨੁ ਸੋਇ ਜੁ ਮਨ ਕਉ ਕੂਟੈ ॥
44ਮਨ ਕੂਟੈ ਤਉ ਜਮ ਤੇ ਛੂਟੈ ॥
45ਕੁਟਿ ਕੁਟਿ ਮਨੁ ਕਸਵਟੀ ਲਾਵੈ ॥
46ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥
47ਕੂਟਨੁ ਕਿਸੈ ਕਹਹੁ ਸੰਸਾਰ ॥
48ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥
49ਨਾਚਨੁ ਸੋਇ ਜੁ ਮਨ ਸਿਉ ਨਾਚੈ ॥
50ਝੂਠਿ ਨ ਪਤੀਐ ਪਰਚੈ ਸਾਚੈ ॥
51ਇਸੁ ਮਨ ਆਗੇ ਪੂਰੈ ਤਾਲ ॥
52ਇਸੁ ਨਾਚਨ ਕੇ ਮਨ ਰਖਵਾਲ ॥੨॥
53ਬਜਾਰੀ ਸੋ ਜੁ ਬਜਾਰਹਿ ਸੋਧੈ ॥
54ਪਾਂਚ ਪਲੀਤਹ ਕਉ ਪਰਬੋਧੈ ॥
55ਨਉ ਨਾਇਕ ਕੀ ਭਗਤਿ ਪਛਾਨੈ ॥
56ਸੋ ਬਾਜਾਰੀ ਹਮ ਗੁਰ ਮਾਨੇ ॥੩॥
57ਤਸਕਰੁ ਸੋਇ ਜਿ ਤਾਤਿ ਨ ਕਰੈ ॥
58ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥
59ਕਹੁ ਕਬੀਰ ਹਮ ਐਸੇ ਲਖਨ ॥
60ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath