ਗੁਰੂ ਗ੍ਰੰਥ ਸਾਹਿਬ 873 · Raag Gond
1ਗੋਂਡ ॥
2ਧੰਨੁ ਗੁਪਾਲ ਧੰਨੁ ਗੁਰਦੇਵ ॥
3ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥
4ਧਨੁ ਓਇ ਸੰਤ ਜਿਨ ਐਸੀ ਜਾਨੀ ॥
5ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥
6ਆਦਿ ਪੁਰਖ ਤੇ ਹੋਇ ਅਨਾਦਿ ॥
7ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥
8ਜਪੀਐ ਨਾਮੁ ਜਪੀਐ ਅੰਨੁ ॥
9ਅੰਭੈ ਕੈ ਸੰਗਿ ਨੀਕਾ ਵੰਨੁ ॥
10ਅੰਨੈ ਬਾਹਰਿ ਜੋ ਨਰ ਹੋਵਹਿ ॥
11ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥
12ਛੋਡਹਿ ਅੰਨੁ ਕਰਹਿ ਪਾਖੰਡ ॥
13ਨਾ ਸੋਹਾਗਨਿ ਨਾ ਓਹਿ ਰੰਡ ॥
14ਜਗ ਮਹਿ ਬਕਤੇ ਦੂਧਾਧਾਰੀ ॥
15ਗੁਪਤੀ ਖਾਵਹਿ ਵਟਿਕਾ ਸਾਰੀ ॥੩॥
16ਅੰਨੈ ਬਿਨਾ ਨ ਹੋਇ ਸੁਕਾਲੁ ॥
17ਤਜਿਐ ਅੰਨਿ ਨ ਮਿਲੈ ਗੁਪਾਲੁ ॥
18ਕਹੁ ਕਬੀਰ ਹਮ ਐਸੇ ਜਾਨਿਆ ॥
19ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥
20ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧
21ੴ ਸਤਿਗੁਰ ਪ੍ਰਸਾਦਿ ॥
22ਅਸੁਮੇਧ ਜਗਨੇ ॥
23ਤੁਲਾ ਪੁਰਖ ਦਾਨੇ ॥
24ਪ੍ਰਾਗ ਇਸਨਾਨੇ ॥੧॥
25ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥
26ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥
27ਗਇਆ ਪਿੰਡੁ ਭਰਤਾ ॥
28ਬਨਾਰਸਿ ਅਸਿ ਬਸਤਾ ॥
29ਮੁਖਿ ਬੇਦ ਚਤੁਰ ਪੜਤਾ ॥੨॥
30ਸਗਲ ਧਰਮ ਅਛਿਤਾ ॥
31ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥
32ਖਟੁ ਕਰਮ ਸਹਿਤ ਰਹਤਾ ॥੩॥
33ਸਿਵਾ ਸਕਤਿ ਸੰਬਾਦੰ ॥
34ਮਨ ਛੋਡਿ ਛੋਡਿ ਸਗਲ ਭੇਦੰ ॥
35ਸਿਮਰਿ ਸਿਮਰਿ ਗੋਬਿੰਦੰ ॥
36ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥
37ਗੋਂਡ ॥
38ਨਾਦ ਭ੍ਰਮੇ ਜੈਸੇ ਮਿਰਗਾਏ ॥
39ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥
40ਐਸੇ ਰਾਮਾ ਐਸੇ ਹੇਰਉ ॥
41ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥
42ਜਿਉ ਮੀਨਾ ਹੇਰੈ ਪਸੂਆਰਾ ॥
43ਸੋਨਾ ਗਢਤੇ ਹਿਰੈ ਸੁਨਾਰਾ ॥੨॥
44ਜਿਉ ਬਿਖਈ ਹੇਰੈ ਪਰ ਨਾਰੀ ॥
45ਕਉਡਾ ਡਾਰਤ ਹਿਰੈ ਜੁਆਰੀ ॥੩॥
46ਜਹ ਜਹ ਦੇਖਉ ਤਹ ਤਹ ਰਾਮਾ ॥
47ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥
48ਗੋਂਡ ॥
49ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
50ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
51ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
52ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
53ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
54ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath