ਗੁਰੂ ਗ੍ਰੰਥ ਸਾਹਿਬ 874 · Raag Gond
1ਗੋਂਡ ॥
2ਮੋਹਿ ਲਾਗਤੀ ਤਾਲਾਬੇਲੀ ॥
3ਬਛਰੇ ਬਿਨੁ ਗਾਇ ਅਕੇਲੀ ॥੧॥
4ਪਾਨੀਆ ਬਿਨੁ ਮੀਨੁ ਤਲਫੈ ॥
5ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥
6ਜੈਸੇ ਗਾਇ ਕਾ ਬਾਛਾ ਛੂਟਲਾ ॥
7ਥਨ ਚੋਖਤਾ ਮਾਖਨੁ ਘੂਟਲਾ ॥੨॥
8ਨਾਮਦੇਉ ਨਾਰਾਇਨੁ ਪਾਇਆ ॥
9ਗੁਰੁ ਭੇਟਤ ਅਲਖੁ ਲਖਾਇਆ ॥੩॥
10ਜੈਸੇ ਬਿਖੈ ਹੇਤ ਪਰ ਨਾਰੀ ॥
11ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥
12ਜੈਸੇ ਤਾਪਤੇ ਨਿਰਮਲ ਘਾਮਾ ॥
13ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
14ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨
15ੴ ਸਤਿਗੁਰ ਪ੍ਰਸਾਦਿ ॥
16ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥
17ਹਰਿ ਕੋ ਨਾਮੁ ਲੈ ਊਤਮ ਧਰਮਾ ॥
18ਹਰਿ ਹਰਿ ਕਰਤ ਜਾਤਿ ਕੁਲ ਹਰੀ ॥
19ਸੋ ਹਰਿ ਅੰਧੁਲੇ ਕੀ ਲਾਕਰੀ ॥੧॥
20ਹਰਏ ਨਮਸਤੇ ਹਰਏ ਨਮਹ ॥
21ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥
22ਹਰਿ ਹਰਨਾਖਸ ਹਰੇ ਪਰਾਨ ॥
23ਅਜੈਮਲ ਕੀਓ ਬੈਕੁੰਠਹਿ ਥਾਨ ॥
24ਸੂਆ ਪੜਾਵਤ ਗਨਿਕਾ ਤਰੀ ॥
25ਸੋ ਹਰਿ ਨੈਨਹੁ ਕੀ ਪੂਤਰੀ ॥੨॥
26ਹਰਿ ਹਰਿ ਕਰਤ ਪੂਤਨਾ ਤਰੀ ॥
27ਬਾਲ ਘਾਤਨੀ ਕਪਟਹਿ ਭਰੀ ॥
28ਸਿਮਰਨ ਦ੍ਰੋਪਦ ਸੁਤ ਉਧਰੀ ॥
29ਗਊਤਮ ਸਤੀ ਸਿਲਾ ਨਿਸਤਰੀ ॥੩॥
30ਕੇਸੀ ਕੰਸ ਮਥਨੁ ਜਿਨਿ ਕੀਆ ॥
31ਜੀਅ ਦਾਨੁ ਕਾਲੀ ਕਉ ਦੀਆ ॥
32ਪ੍ਰਣਵੈ ਨਾਮਾ ਐਸੋ ਹਰੀ ॥
33ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥
34ਗੋਂਡ ॥
35ਭੈਰਉ ਭੂਤ ਸੀਤਲਾ ਧਾਵੈ ॥
36ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥
37ਹਉ ਤਉ ਏਕੁ ਰਮਈਆ ਲੈਹਉ ॥
38ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥
39ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥
40ਬਰਦ ਚਢੇ ਡਉਰੂ ਢਮਕਾਵੈ ॥੨॥
41ਮਹਾ ਮਾਈ ਕੀ ਪੂਜਾ ਕਰੈ ॥
42ਨਰ ਸੈ ਨਾਰਿ ਹੋਇ ਅਉਤਰੈ ॥੩॥
43ਤੂ ਕਹੀਅਤ ਹੀ ਆਦਿ ਭਵਾਨੀ ॥
44ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥
45ਗੁਰਮਤਿ ਰਾਮ ਨਾਮ ਗਹੁ ਮੀਤਾ ॥
46ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥
47ਬਿਲਾਵਲੁ ਗੋਂਡ ॥
48ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥
49ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥
50ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥
51ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥
52ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath