ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 876 · Raag Raamkalee

1ਰਾਮਕਲੀ ਮਹਲਾ ੧ ਘਰੁ ੧ ਚਉਪਦੇ

2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥

4ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥

5ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥

6ਨ ਜਾਣਾ ਹਰੇ ਮੇਰੀ ਕਵਨ ਗਤੇ ॥

7ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥

8ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥

9ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥

10ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥

11ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥

12ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥

13ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥

14ਰਾਮਕਲੀ ਮਹਲਾ ੧ ॥

15ਸਰਬ ਜੋਤਿ ਤੇਰੀ ਪਸਰਿ ਰਹੀ ॥

16ਜਹ ਜਹ ਦੇਖਾ ਤਹ ਨਰਹਰੀ ॥੧॥

17ਜੀਵਨ ਤਲਬ ਨਿਵਾਰਿ ਸੁਆਮੀ ॥

18ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥

19ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥

20ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥

21ਆਪੇ ਨੇੜੈ ਆਪੇ ਦੂਰਿ ॥

22ਆਪੇ ਸਰਬ ਰਹਿਆ ਭਰਪੂਰਿ ॥

23ਸਤਗੁਰੁ ਮਿਲੈ ਅੰਧੇਰਾ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath