ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 877 · Raag Raamkalee · Guru Nanak Dev Ji

1ਜਹ ਦੇਖਾ ਤਹ ਰਹਿਆ ਸਮਾਇ ॥੩॥

2ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥

3ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥

4ਰਾਮਕਲੀ ਮਹਲਾ ੧ ॥

5ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥

6ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥

7ਕਿਨ ਬਿਧਿ ਸਾਗਰੁ ਤਰੀਐ ॥

8ਜੀਵਤਿਆ ਨਹ ਮਰੀਐ ॥੧॥ ਰਹਾਉ ॥

9ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥

10ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥

11ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥

12ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥

13ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥

14ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥

15ਇਨ ਬਿਧਿ ਸਾਗਰੁ ਤਰੀਐ ॥

16ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥

17ਰਾਮਕਲੀ ਮਹਲਾ ੧ ॥

18ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥

19ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

20ਬਾਬਾ ਗੋਰਖੁ ਜਾਗੈ ॥

21ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥

22ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥

23ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥

24ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥

25ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥

26ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥

27ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

28ਰਾਮਕਲੀ ਮਹਲਾ ੧ ॥

29ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥

30ਵਸਗਤਿ ਪੰਚ ਕਰੇ ਨਹ ਡੋਲੈ ॥

31ਐਸੀ ਜੁਗਤਿ ਜੋਗ ਕਉ ਪਾਲੇ ॥

32ਆਪਿ ਤਰੈ ਸਗਲੇ ਕੁਲ ਤਾਰੇ ॥੧॥

33ਸੋ ਅਉਧੂਤੁ ਐਸੀ ਮਤਿ ਪਾਵੈ ॥

34ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥

35ਭਿਖਿਆ ਭਾਇ ਭਗਤਿ ਭੈ ਚਲੈ ॥

36ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥

37ਧਿਆਨ ਰੂਪਿ ਹੋਇ ਆਸਣੁ ਪਾਵੈ ॥

38ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥

39ਨਾਨਕੁ ਬੋਲੈ ਅੰਮ੍ਰਿਤ ਬਾਣੀ ॥

40ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥

41ਆਸਾ ਮਾਹਿ ਨਿਰਾਸੁ ਵਲਾਏ ॥

42ਨਿਹਚਉ ਨਾਨਕ ਕਰਤੇ ਪਾਏ ॥੩॥

43ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥

44ਗੁਰ ਚੇਲੇ ਕੀ ਸੰਧਿ ਮਿਲਾਏ ॥

45ਦੀਖਿਆ ਦਾਰੂ ਭੋਜਨੁ ਖਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath