ਗੁਰੂ ਗ੍ਰੰਥ ਸਾਹਿਬ 878 · Raag Raamkalee · Guru Nanak Dev Ji
1ਛਿਅ ਦਰਸਨ ਕੀ ਸੋਝੀ ਪਾਇ ॥੪॥੫॥
2ਰਾਮਕਲੀ ਮਹਲਾ ੧ ॥
3ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
4ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
5ਗੁਰ ਤਾਰਿ ਤਾਰਣਹਾਰਿਆ ॥
6ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
7ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
8ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
9ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
10ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥
11ਰਾਮਕਲੀ ਮਹਲਾ ੧ ॥
12ਸੁਰਤੀ ਸੁਰਤਿ ਰਲਾਈਐ ਏਤੁ ॥
13ਤਨੁ ਕਰਿ ਤੁਲਹਾ ਲੰਘਹਿ ਜੇਤੁ ॥
14ਅੰਤਰਿ ਭਾਹਿ ਤਿਸੈ ਤੂ ਰਖੁ ॥
15ਅਹਿਨਿਸਿ ਦੀਵਾ ਬਲੈ ਅਥਕੁ ॥੧॥
16ਐਸਾ ਦੀਵਾ ਨੀਰਿ ਤਰਾਇ ॥
17ਜਿਤੁ ਦੀਵੈ ਸਭ ਸੋਝੀ ਪਾਇ ॥੧॥ ਰਹਾਉ ॥
18ਹਛੀ ਮਿਟੀ ਸੋਝੀ ਹੋਇ ॥
19ਤਾ ਕਾ ਕੀਆ ਮਾਨੈ ਸੋਇ ॥
20ਕਰਣੀ ਤੇ ਕਰਿ ਚਕਹੁ ਢਾਲਿ ॥
21ਐਥੈ ਓਥੈ ਨਿਬਹੀ ਨਾਲਿ ॥੨॥
22ਆਪੇ ਨਦਰਿ ਕਰੇ ਜਾ ਸੋਇ ॥
23ਗੁਰਮੁਖਿ ਵਿਰਲਾ ਬੂਝੈ ਕੋਇ ॥
24ਤਿਤੁ ਘਟਿ ਦੀਵਾ ਨਿਹਚਲੁ ਹੋਇ ॥
25ਪਾਣੀ ਮਰੈ ਨ ਬੁਝਾਇਆ ਜਾਇ ॥
26ਐਸਾ ਦੀਵਾ ਨੀਰਿ ਤਰਾਇ ॥੩॥
27ਡੋਲੈ ਵਾਉ ਨ ਵਡਾ ਹੋਇ ॥
28ਜਾਪੈ ਜਿਉ ਸਿੰਘਾਸਣਿ ਲੋਇ ॥
29ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥
30ਨਿਰਤਿ ਨ ਪਾਈਆ ਗਣੀ ਸਹੰਸ ॥
31ਐਸਾ ਦੀਵਾ ਬਾਲੇ ਕੋਇ ॥
32ਨਾਨਕ ਸੋ ਪਾਰੰਗਤਿ ਹੋਇ ॥੪॥੭॥
33ਰਾਮਕਲੀ ਮਹਲਾ ੧ ॥
34ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥
35ਸਾਚੁ ਭੇਟ ਬੈਸਣ ਕਉ ਥਾਉ ॥
36ਸਤੁ ਸੰਤੋਖੁ ਹੋਵੈ ਅਰਦਾਸਿ ॥
37ਤਾ ਸੁਣਿ ਸਦਿ ਬਹਾਲੇ ਪਾਸਿ ॥੧॥
38ਨਾਨਕ ਬਿਰਥਾ ਕੋਇ ਨ ਹੋਇ ॥
39ਐਸੀ ਦਰਗਹ ਸਾਚਾ ਸੋਇ ॥੧॥ ਰਹਾਉ ॥
40ਪ੍ਰਾਪਤਿ ਪੋਤਾ ਕਰਮੁ ਪਸਾਉ ॥
41ਤੂ ਦੇਵਹਿ ਮੰਗਤ ਜਨ ਚਾਉ ॥
42ਭਾਡੈ ਭਾਉ ਪਵੈ ਤਿਤੁ ਆਇ ॥
43ਧੁਰਿ ਤੈ ਛੋਡੀ ਕੀਮਤਿ ਪਾਇ ॥੨॥
44ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
45ਅਪਨੀ ਕੀਮਤਿ ਆਪੇ ਧਰੈ ॥
46ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥
47ਨਾ ਕੋ ਆਵੈ ਨਾ ਕੋ ਜਾਇ ॥੩॥
48ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥
49ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥੪॥੮॥
50ਰਾਮਕਲੀ ਮਹਲਾ ੧ ॥
51ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥
52ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath