ਗੁਰੂ ਗ੍ਰੰਥ ਸਾਹਿਬ 879 · Raag Raamkalee · Guru Nanak Dev Ji
1ਐਸਾ ਗਿਆਨੁ ਬੀਚਾਰੈ ਕੋਈ ॥
2ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥
3ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥
4ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥
5ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥
6ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥
7ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥
8ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥
9ਰਾਮਕਲੀ ਮਹਲਾ ੧ ॥
10ਜਾ ਹਰਿ ਪ੍ਰਭਿ ਕਿਰਪਾ ਧਾਰੀ ॥
11ਤਾ ਹਉਮੈ ਵਿਚਹੁ ਮਾਰੀ ॥
12ਸੋ ਸੇਵਕਿ ਰਾਮ ਪਿਆਰੀ ॥ ਜੋ ਗੁਰ ਸਬਦੀ ਬੀਚਾਰੀ ॥੧॥
13ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥
14ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥
15ਧੁਨਿ ਵਾਜੇ ਅਨਹਦ ਘੋਰਾ ॥
16ਮਨੁ ਮਾਨਿਆ ਹਰਿ ਰਸਿ ਮੋਰਾ ॥
17ਗੁਰ ਪੂਰੈ ਸਚੁ ਸਮਾਇਆ ॥
18ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥
19ਸਭਿ ਨਾਦ ਬੇਦ ਗੁਰਬਾਣੀ ॥
20ਮਨੁ ਰਾਤਾ ਸਾਰਿਗਪਾਣੀ ॥
21ਤਹ ਤੀਰਥ ਵਰਤ ਤਪ ਸਾਰੇ ॥
22ਗੁਰ ਮਿਲਿਆ ਹਰਿ ਨਿਸਤਾਰੇ ॥੩॥
23ਜਹ ਆਪੁ ਗਇਆ ਭਉ ਭਾਗਾ ॥
24ਗੁਰ ਚਰਣੀ ਸੇਵਕੁ ਲਾਗਾ ॥
25ਗੁਰਿ ਸਤਿਗੁਰਿ ਭਰਮੁ ਚੁਕਾਇਆ ॥
26ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥
27ਰਾਮਕਲੀ ਮਹਲਾ ੧ ॥
28ਛਾਦਨੁ ਭੋਜਨੁ ਮਾਗਤੁ ਭਾਗੈ ॥
29ਖੁਧਿਆ ਦੁਸਟ ਜਲੈ ਦੁਖੁ ਆਗੈ ॥
30ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥
31ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥
32ਜੋਗੀ ਜੁਗਤਿ ਸਹਜ ਘਰਿ ਵਾਸੈ ॥
33ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥
34ਪੰਚ ਬੈਲ ਗਡੀਆ ਦੇਹ ਧਾਰੀ ॥
35ਰਾਮ ਕਲਾ ਨਿਬਹੈ ਪਤਿ ਸਾਰੀ ॥
36ਧਰ ਤੂਟੀ ਗਾਡੋ ਸਿਰ ਭਾਰਿ ॥
37ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥
38ਗੁਰ ਕਾ ਸਬਦੁ ਵੀਚਾਰਿ ਜੋਗੀ ॥
39ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥
40ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥
41ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥
42ਸਹਜ ਜਗੋਟਾ ਬੰਧਨ ਤੇ ਛੂਟਾ ॥
43ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥
44ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥
45ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath