ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 87 · Siree Raag · Guru Amar Daas Ji

1ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥

2ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥

3ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥

4ਪਉੜੀ ॥

5ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥

6ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥

7ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥

8ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥

9ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥

10ਸਲੋਕ ਮਃ ੩ ॥

11ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥

12ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥

13ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥

14ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥

15ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥

16ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥

17ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥

18ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥

19ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥

20ਮਃ ੩ ॥

21ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥

22ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥

23ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥

24ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥

25ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥

26ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥

27ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥

28ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥

29ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥

30ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥

31ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥

32ਪਉੜੀ ॥

33ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥

34ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥

35ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥

36ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥

37ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥

38ਸਲੋਕੁ ਮਃ ੩ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath