ਗੁਰੂ ਗ੍ਰੰਥ ਸਾਹਿਬ 880 · Raag Raamkalee
1ੴ ਸਤਿਗੁਰ ਪ੍ਰਸਾਦਿ ॥
2ਰਾਮਕਲੀ ਮਹਲਾ ੩ ਘਰੁ ੧ ॥
3ਸਤਜੁਗਿ ਸਚੁ ਕਹੈ ਸਭੁ ਕੋਈ ॥
4ਘਰਿ ਘਰਿ ਭਗਤਿ ਗੁਰਮੁਖਿ ਹੋਈ ॥
5ਸਤਜੁਗਿ ਧਰਮੁ ਪੈਰ ਹੈ ਚਾਰਿ ॥
6ਗੁਰਮੁਖਿ ਬੂਝੈ ਕੋ ਬੀਚਾਰਿ ॥੧॥
7ਜੁਗ ਚਾਰੇ ਨਾਮਿ ਵਡਿਆਈ ਹੋਈ ॥
8ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥
9ਤ੍ਰੇਤੈ ਇਕ ਕਲ ਕੀਨੀ ਦੂਰਿ ॥
10ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥
11ਗੁਰਮੁਖਿ ਬੂਝੈ ਸੋਝੀ ਹੋਈ ॥
12ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥
13ਦੁਆਪੁਰਿ ਦੂਜੈ ਦੁਬਿਧਾ ਹੋਇ ॥
14ਭਰਮਿ ਭੁਲਾਨੇ ਜਾਣਹਿ ਦੋਇ ॥
15ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥
16ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥
17ਕਲਜੁਗਿ ਧਰਮ ਕਲਾ ਇਕ ਰਹਾਏ ॥
18ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥
19ਮਾਇਆ ਮੋਹੁ ਅਤਿ ਗੁਬਾਰੁ ॥
20ਸਤਗੁਰੁ ਭੇਟੈ ਨਾਮਿ ਉਧਾਰੁ ॥੪॥
21ਸਭ ਜੁਗ ਮਹਿ ਸਾਚਾ ਏਕੋ ਸੋਈ ॥
22ਸਭ ਮਹਿ ਸਚੁ ਦੂਜਾ ਨਹੀ ਕੋਈ ॥
23ਸਾਚੀ ਕੀਰਤਿ ਸਚੁ ਸੁਖੁ ਹੋਈ ॥
24ਗੁਰਮੁਖਿ ਨਾਮੁ ਵਖਾਣੈ ਕੋਈ ॥੫॥
25ਸਭ ਜੁਗ ਮਹਿ ਨਾਮੁ ਊਤਮੁ ਹੋਈ ॥
26ਗੁਰਮੁਖਿ ਵਿਰਲਾ ਬੂਝੈ ਕੋਈ ॥
27ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥
28ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥
29ਰਾਮਕਲੀ ਮਹਲਾ ੪ ਘਰੁ ੧
30ੴ ਸਤਿਗੁਰ ਪ੍ਰਸਾਦਿ ॥
31ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥
32ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥
33ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥
34ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥
35ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥
36ਜਿਸੁ ਵਡ ਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥
37ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥
38ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥
39ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥
40ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥
41ਰਾਮਕਲੀ ਮਹਲਾ ੪ ॥
42ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
43ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath