ਗੁਰੂ ਗ੍ਰੰਥ ਸਾਹਿਬ 881 · Raag Raamkalee · Guru Raam Daas Ji
1ਰਾਮ ਜਨ ਗੁਰਮਤਿ ਰਾਮੁ ਬੋਲਾਇ ॥
2ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥
3ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥
4ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
5ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥
6ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥
7ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥
8ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥
9ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥
10ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥
11ਰਾਮਕਲੀ ਮਹਲਾ ੪ ॥
12ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥
13ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥
14ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥
15ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥
16ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥
17ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥
18ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥
19ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥
20ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥
21ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥
22ਰਾਮਕਲੀ ਮਹਲਾ ੪ ॥
23ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥
24ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥
25ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥
26ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥
27ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥
28ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥
29ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥
30ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥
31ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥
32ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath