ਗੁਰੂ ਗ੍ਰੰਥ ਸਾਹਿਬ 882 · Raag Raamkalee
1ਰਾਮਕਲੀ ਮਹਲਾ ੪ ॥
2ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥
3ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥
4ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥
5ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥
6ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥
7ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥
8ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥
9ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥
10ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥
11ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
12ਰਾਮਕਲੀ ਮਹਲਾ ੪ ॥
13ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥
14ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥
15ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥
16ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥
17ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥
18ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥
19ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥
20ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥
21ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥
22ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥
23ਰਾਗੁ ਰਾਮਕਲੀ ਮਹਲਾ ੫ ਘਰੁ ੧
24ੴ ਸਤਿਗੁਰ ਪ੍ਰਸਾਦਿ ॥
25ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥
26ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥
27ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥
28ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥
29ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥
30ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥
31ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥
32ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath