ਗੁਰੂ ਗ੍ਰੰਥ ਸਾਹਿਬ 883 · Raag Raamkalee · Guru Arjan Dev Ji
1ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥
2ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥
3ਰਾਮਕਲੀ ਮਹਲਾ ੫ ॥
4ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥
5ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥
6ਸੰਤਹੁ ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥
7ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥
8ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥
9ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥
10ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥
11ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥
12ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥
13ਰਾਮਕਲੀ ਮਹਲਾ ੫ ॥
14ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥
15ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥
16ਇਹ ਬਿਧਿ ਹੈ ਮਨੁ ਜੋਗਨੀ ॥
17ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥
18ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥
19ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥
20ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥
21ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥
22ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥
23ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥
24ਰਾਮਕਲੀ ਮਹਲਾ ੫ ॥
25ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥
26ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥
27ਅਚਰਜੁ ਕਿਛੁ ਕਹਣੁ ਨ ਜਾਈ ॥
28ਬਸਤੁ ਅਗੋਚਰ ਭਾਈ ॥੧॥ ਰਹਾਉ ॥
29ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥
30ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥
31ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥
32ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥
33ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥
34ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath