ਗੁਰੂ ਗ੍ਰੰਥ ਸਾਹਿਬ 884 · Raag Raamkalee
1ਰਾਮਕਲੀ ਮਹਲਾ ੫ ॥
2ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥
3ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥
4ਸਤਿਗੁਰੁ ਪਰਮੇਸਰੁ ਮੇਰਾ ॥
5ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥
6ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥
7ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥
8ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥
9ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥
10ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥
11ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
12ਰਾਮਕਲੀ ਮਹਲਾ ੫ ॥
13ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥
14ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ ॥੧॥
15ਏਕੈ ਏਕੈ ਏਕ ਤੂਹੀ ॥
16ਏਕੈ ਏਕੈ ਤੂ ਰਾਇਆ ॥
17ਤਉ ਕਿਰਪਾ ਤੇ ਸੁਖੁ ਪਾਇਆ ॥੧॥ ਰਹਾਉ ॥
18ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥
19ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥੨॥
20ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥
21ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥
22ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥
23ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥੪॥੬॥
24ਰਾਮਕਲੀ ਮਹਲਾ ੫ ॥
25ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥
26ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥
27ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥
28ਰਾਮ ਕੋ ਨਿਰਤਿਕਾਰੀ ॥
29ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥
30ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥
31ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥
32ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥
33ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥
34ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥
35ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥
36ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥
37ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥
38ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥੪॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath