ਗੁਰੂ ਗ੍ਰੰਥ ਸਾਹਿਬ 885 · Raag Raamkalee
1ਰਾਮਕਲੀ ਮਹਲਾ ੫ ॥
2ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥
3ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥
4ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥
5ਭਲੋ ਭਲੋ ਰੇ ਕੀਰਤਨੀਆ ॥
6ਰਾਮ ਰਮਾ ਰਾਮਾ ਗੁਨ ਗਾਉ ॥
7ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥
8ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥
9ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥
10ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥
11ਨਾਰਦੀ ਨਰਹਰ ਜਾਣਿ ਹਦੂਰੇ ॥
12ਘੂੰਘਰ ਖੜਕੁ ਤਿਆਗਿ ਵਿਸੂਰੇ ॥
13ਸਹਜ ਅਨੰਦ ਦਿਖਾਵੈ ਭਾਵੈ ॥
14ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥
15ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥
16ਸਾਧਸੰਗਤਿ ਕੀ ਜਾਵਉ ਟੇਕ ॥
17ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥
18ਰਾਮਕਲੀ ਮਹਲਾ ੫ ॥
19ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
20ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
21ਕਾਰਣ ਕਰਣ ਕਰੀਮ ॥
22ਕਿਰਪਾ ਧਾਰਿ ਰਹੀਮ ॥੧॥ ਰਹਾਉ ॥
23ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥
24ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
25ਕੋਈ ਪੜੈ ਬੇਦ ਕੋਈ ਕਤੇਬ ॥
26ਕੋਈ ਓਢੈ ਨੀਲ ਕੋਈ ਸੁਪੇਦ ॥੩॥
27ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥
28ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
29ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥
30ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥
31ਰਾਮਕਲੀ ਮਹਲਾ ੫ ॥
32ਪਵਨੈ ਮਹਿ ਪਵਨੁ ਸਮਾਇਆ ॥
33ਜੋਤੀ ਮਹਿ ਜੋਤਿ ਰਲਿ ਜਾਇਆ ॥
34ਮਾਟੀ ਮਾਟੀ ਹੋਈ ਏਕ ॥
35ਰੋਵਨਹਾਰੇ ਕੀ ਕਵਨ ਟੇਕ ॥੧॥
36ਕਉਨੁ ਮੂਆ ਰੇ ਕਉਨੁ ਮੂਆ ॥
37ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
38ਅਗਲੀ ਕਿਛੁ ਖਬਰਿ ਨ ਪਾਈ ॥
39ਰੋਵਨਹਾਰੁ ਭਿ ਊਠਿ ਸਿਧਾਈ ॥
40ਭਰਮ ਮੋਹ ਕੇ ਬਾਂਧੇ ਬੰਧ ॥
41ਸੁਪਨੁ ਭਇਆ ਭਖਲਾਏ ਅੰਧ ॥੨॥
42ਇਹੁ ਤਉ ਰਚਨੁ ਰਚਿਆ ਕਰਤਾਰਿ ॥
43ਆਵਤ ਜਾਵਤ ਹੁਕਮਿ ਅਪਾਰਿ ॥
44ਨਹ ਕੋ ਮੂਆ ਨ ਮਰਣੈ ਜੋਗੁ ॥
45ਨਹ ਬਿਨਸੈ ਅਬਿਨਾਸੀ ਹੋਗੁ ॥੩॥
46ਜੋ ਇਹੁ ਜਾਣਹੁ ਸੋ ਇਹੁ ਨਾਹਿ ॥
47ਜਾਨਣਹਾਰੇ ਕਉ ਬਲਿ ਜਾਉ ॥
48ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥
49ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
50ਰਾਮਕਲੀ ਮਹਲਾ ੫ ॥
51ਜਪਿ ਗੋਬਿੰਦੁ ਗੋਪਾਲ ਲਾਲੁ ॥
52ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
53ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath