ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 886 · Raag Raamkalee · Guru Arjan Dev Ji

1ਬਡੈ ਭਾਗਿ ਸਾਧਸੰਗੁ ਪਾਇਓ ॥੧॥

2ਬਿਨੁ ਗੁਰ ਪੂਰੇ ਨਾਹੀ ਉਧਾਰੁ ॥

3ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

4ਰਾਗੁ ਰਾਮਕਲੀ ਮਹਲਾ ੫ ਘਰੁ ੨

5ੴ ਸਤਿਗੁਰ ਪ੍ਰਸਾਦਿ ॥

6ਚਾਰਿ ਪੁਕਾਰਹਿ ਨਾ ਤੂ ਮਾਨਹਿ ॥

7ਖਟੁ ਭੀ ਏਕਾ ਬਾਤ ਵਖਾਨਹਿ ॥

8ਦਸ ਅਸਟੀ ਮਿਲਿ ਏਕੋ ਕਹਿਆ ॥

9ਤਾ ਭੀ ਜੋਗੀ ਭੇਦੁ ਨ ਲਹਿਆ ॥੧॥

10ਕਿੰਕੁਰੀ ਅਨੂਪ ਵਾਜੈ ॥

11ਜੋਗੀਆ ਮਤਵਾਰੋ ਰੇ ॥੧॥ ਰਹਾਉ ॥

12ਪ੍ਰਥਮੇ ਵਸਿਆ ਸਤ ਕਾ ਖੇੜਾ ॥

13ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥

14ਦੁਤੀਆ ਅਰਧੋ ਅਰਧਿ ਸਮਾਇਆ ॥

15ਏਕੁ ਰਹਿਆ ਤਾ ਏਕੁ ਦਿਖਾਇਆ ॥੨॥

16ਏਕੈ ਸੂਤਿ ਪਰੋਏ ਮਣੀਏ ॥

17ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥

18ਫਿਰਤੀ ਮਾਲਾ ਬਹੁ ਬਿਧਿ ਭਾਇ ॥

19ਖਿੰਚਿਆ ਸੂਤੁ ਤ ਆਈ ਥਾਇ ॥੩॥

20ਚਹੁ ਮਹਿ ਏਕੈ ਮਟੁ ਹੈ ਕੀਆ ॥

21ਤਹ ਬਿਖੜੇ ਥਾਨ ਅਨਿਕ ਖਿੜਕੀਆ ॥

22ਖੋਜਤ ਖੋਜਤ ਦੁਆਰੇ ਆਇਆ ॥

23ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥

24ਇਉ ਕਿੰਕੁਰੀ ਆਨੂਪ ਵਾਜੈ ॥

25ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥

26ਰਾਮਕਲੀ ਮਹਲਾ ੫ ॥

27ਤਾਗਾ ਕਰਿ ਕੈ ਲਾਈ ਥਿਗਲੀ ॥

28ਲਉ ਨਾੜੀ ਸੂਆ ਹੈ ਅਸਤੀ ॥

29ਅੰਭੈ ਕਾ ਕਰਿ ਡੰਡਾ ਧਰਿਆ ॥

30ਕਿਆ ਤੂ ਜੋਗੀ ਗਰਬਹਿ ਪਰਿਆ ॥੧॥

31ਜਪਿ ਨਾਥੁ ਦਿਨੁ ਰੈਨਾਈ ॥

32ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥

33ਗਹਰੀ ਬਿਭੂਤ ਲਾਇ ਬੈਠਾ ਤਾੜੀ ॥

34ਮੇਰੀ ਤੇਰੀ ਮੁੰਦ੍ਰਾ ਧਾਰੀ ॥

35ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥

36ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥੨॥

37ਚਲ ਚਿਤ ਜੋਗੀ ਆਸਣੁ ਤੇਰਾ ॥

38ਸਿੰਙੀ ਵਾਜੈ ਨਿਤ ਉਦਾਸੇਰਾ ॥

39ਗੁਰ ਗੋਰਖ ਕੀ ਤੈ ਬੂਝ ਨ ਪਾਈ ॥

40ਫਿਰਿ ਫਿਰਿ ਜੋਗੀ ਆਵੈ ਜਾਈ ॥੩॥

41ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥

42ਰਹਰਾਸਿ ਹਮਾਰੀ ਗੁਰ ਗੋਪਾਲਾ ॥

43ਨਾਮੈ ਖਿੰਥਾ ਨਾਮੈ ਬਸਤਰੁ ॥

44ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥

45ਇਉ ਜਪਿਆ ਨਾਥੁ ਦਿਨੁ ਰੈਨਾਈ ॥

46ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥

47ਰਾਮਕਲੀ ਮਹਲਾ ੫ ॥

48ਕਰਨ ਕਰਾਵਨ ਸੋਈ ॥

49ਆਨ ਨ ਦੀਸੈ ਕੋਈ ॥

50ਠਾਕੁਰੁ ਮੇਰਾ ਸੁਘੜੁ ਸੁਜਾਨਾ ॥

51ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥

52ਐਸੋ ਰੇ ਹਰਿ ਰਸੁ ਮੀਠਾ ॥

53ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥

54ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath