ਗੁਰੂ ਗ੍ਰੰਥ ਸਾਹਿਬ 887 · Raag Raamkalee · Guru Arjan Dev Ji
1ਪੀਵਤ ਅਮਰ ਭਏ ਨਿਹਕਾਮ ॥
2ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥
3ਅਨਦ ਰੂਪ ਪ੍ਰਗਟੇ ਸੰਸਾਰੀ ॥੨॥
4ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥
5ਸਦ ਬਲਿਹਾਰਿ ਜਾਉ ਲਖ ਬੇਰਾ ॥
6ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥
7ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥
8ਖੋਲਿ ਕਿਵਾਰਾ ਮਹਲਿ ਬੁਲਾਇਆ ॥
9ਜੈਸਾ ਸਾ ਤੈਸਾ ਦਿਖਲਾਇਆ ॥
10ਕਹੁ ਨਾਨਕ ਸਭੁ ਪੜਦਾ ਤੂਟਾ ॥
11ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥
12ਰਾਮਕਲੀ ਮਹਲਾ ੫ ॥
13ਸੇਵਕੁ ਲਾਇਓ ਅਪੁਨੀ ਸੇਵ ॥
14ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥
15ਸਗਲੀ ਚਿੰਤਾ ਆਪਿ ਨਿਵਾਰੀ ॥
16ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥
17ਕਾਜ ਹਮਾਰੇ ਪੂਰੇ ਸਤਗੁਰ ॥
18ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥
19ਮਹਿਮਾ ਜਾ ਕੀ ਗਹਿਰ ਗੰਭੀਰ ॥
20ਹੋਇ ਨਿਹਾਲੁ ਦੇਇ ਜਿਸੁ ਧੀਰ ॥
21ਜਾ ਕੇ ਬੰਧਨ ਕਾਟੇ ਰਾਇ ॥
22ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥
23ਜਾ ਕੈ ਅੰਤਰਿ ਪ੍ਰਗਟਿਓ ਆਪ ॥
24ਤਾ ਕਉ ਨਾਹੀ ਦੂਖ ਸੰਤਾਪ ॥
25ਲਾਲੁ ਰਤਨੁ ਤਿਸੁ ਪਾਲੈ ਪਰਿਆ ॥
26ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥
27ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥
28ਏਕੋ ਏਕੁ ਨਿਰੰਜਨ ਪੂਜਾ ॥
29ਜਤ ਕਤ ਦੇਖਉ ਆਪਿ ਦਇਆਲ ॥
30ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥
31ਰਾਮਕਲੀ ਮਹਲਾ ੫ ॥
32ਤਨ ਤੇ ਛੁਟਕੀ ਅਪਨੀ ਧਾਰੀ ॥
33ਪ੍ਰਭ ਕੀ ਆਗਿਆ ਲਗੀ ਪਿਆਰੀ ॥
34ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥
35ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥
36ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥
37ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥
38ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥
39ਗੁਰਿ ਪਕਰਾਏ ਹਰਿ ਕੇ ਚਰਨਾ ॥
40ਬੀਸ ਬਿਸੁਏ ਜਾ ਮਨ ਠਹਰਾਨੇ ॥
41ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥
42ਜੋ ਜੋ ਕੀਨੋ ਹਮ ਤਿਸ ਕੇ ਦਾਸ ॥
43ਪ੍ਰਭ ਮੇਰੇ ਕੋ ਸਗਲ ਨਿਵਾਸ ॥
44ਨਾ ਕੋ ਦੂਤੁ ਨਹੀ ਬੈਰਾਈ ॥
45ਗਲਿ ਮਿਲਿ ਚਾਲੇ ਏਕੈ ਭਾਈ ॥੩॥
46ਜਾ ਕਉ ਗੁਰਿ ਹਰਿ ਦੀਏ ਸੂਖਾ ॥
47ਤਾ ਕਉ ਬਹੁਰਿ ਨ ਲਾਗਹਿ ਦੂਖਾ ॥
48ਆਪੇ ਆਪਿ ਸਰਬ ਪ੍ਰਤਿਪਾਲ ॥
49ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥
50ਰਾਮਕਲੀ ਮਹਲਾ ੫ ॥
51ਮੁਖ ਤੇ ਪੜਤਾ ਟੀਕਾ ਸਹਿਤ ॥
52ਹਿਰਦੈ ਰਾਮੁ ਨਹੀ ਪੂਰਨ ਰਹਤ ॥
53ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥
54ਅਪਨਾ ਕਹਿਆ ਆਪਿ ਨ ਕਮਾਵੈ ॥੧॥
55ਪੰਡਿਤ ਬੇਦੁ ਬੀਚਾਰਿ ਪੰਡਿਤ ॥
56ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥
57ਆਗੈ ਰਾਖਿਓ ਸਾਲ ਗਿਰਾਮੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath