ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 889 · Raag Raamkalee · Guru Arjan Dev Ji

1ਨਿਹਚਲ ਆਸਨੁ ਬੇਸੁਮਾਰੁ ॥੨॥

2ਡਿਗਿ ਨ ਡੋਲੈ ਕਤਹੂ ਨ ਧਾਵੈ ॥

3ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥

4ਭ੍ਰਮ ਭੈ ਮੋਹ ਨ ਮਾਇਆ ਜਾਲ ॥

5ਸੁੰਨ ਸਮਾਧਿ ਪ੍ਰਭੂ ਕਿਰਪਾਲ ॥੩॥

6ਤਾ ਕਾ ਅੰਤੁ ਨ ਪਾਰਾਵਾਰੁ ॥

7ਆਪੇ ਗੁਪਤੁ ਆਪੇ ਪਾਸਾਰੁ ॥

8ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥

9ਕਹਨੁ ਨ ਜਾਈ ਨਾਨਕ ਬਿਸਮਾਦੁ ॥੪॥੯॥੨੦॥

10ਰਾਮਕਲੀ ਮਹਲਾ ੫ ॥

11ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥

12ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥

13ਸੰਤਹ ਚਰਨ ਮਾਥਾ ਮੇਰੋ ਪਉਤ ॥

14ਅਨਿਕ ਬਾਰ ਸੰਤਹ ਡੰਡਉਤ ॥੧॥

15ਇਹੁ ਮਨੁ ਸੰਤਨ ਕੈ ਬਲਿਹਾਰੀ ॥

16ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥

17ਸੰਤਹ ਚਰਣ ਧੋਇ ਧੋਇ ਪੀਵਾ ॥

18ਸੰਤਹ ਦਰਸੁ ਪੇਖਿ ਪੇਖਿ ਜੀਵਾ ॥

19ਸੰਤਹ ਕੀ ਮੇਰੈ ਮਨਿ ਆਸ ॥

20ਸੰਤ ਹਮਾਰੀ ਨਿਰਮਲ ਰਾਸਿ ॥੨॥

21ਸੰਤ ਹਮਾਰਾ ਰਾਖਿਆ ਪੜਦਾ ॥

22ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥

23ਸੰਤਹ ਸੰਗੁ ਦੀਆ ਕਿਰਪਾਲ ॥

24ਸੰਤ ਸਹਾਈ ਭਏ ਦਇਆਲ ॥੩॥

25ਸੁਰਤਿ ਮਤਿ ਬੁਧਿ ਪਰਗਾਸੁ ॥

26ਗਹਿਰ ਗੰਭੀਰ ਅਪਾਰ ਗੁਣਤਾਸੁ ॥

27ਜੀਅ ਜੰਤ ਸਗਲੇ ਪ੍ਰਤਿਪਾਲ ॥

28ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥

29ਰਾਮਕਲੀ ਮਹਲਾ ੫ ॥

30ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥

31ਤੇਰੈ ਕਾਜਿ ਨ ਬਿਖੈ ਜੰਜਾਲੁ ॥

32ਇਸਟ ਮੀਤ ਜਾਣੁ ਸਭ ਛਲੈ ॥

33ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥

34ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥

35ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥

36ਬਿਨੁ ਹਰਿ ਸਗਲ ਨਿਰਾਰਥ ਕਾਮ ॥

37ਸੁਇਨਾ ਰੁਪਾ ਮਾਟੀ ਦਾਮ ॥

38ਗੁਰ ਕਾ ਸਬਦੁ ਜਾਪਿ ਮਨ ਸੁਖਾ ॥

39ਈਹਾ ਊਹਾ ਤੇਰੋ ਊਜਲ ਮੁਖਾ ॥੨॥

40ਕਰਿ ਕਰਿ ਥਾਕੇ ਵਡੇ ਵਡੇਰੇ ॥

41ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥

42ਹਰਿ ਹਰਿ ਨਾਮੁ ਜਪੈ ਜਨੁ ਕੋਇ ॥

43ਤਾ ਕੀ ਆਸਾ ਪੂਰਨ ਹੋਇ ॥੩॥

44ਹਰਿ ਭਗਤਨ ਕੋ ਨਾਮੁ ਅਧਾਰੁ ॥

45ਸੰਤੀ ਜੀਤਾ ਜਨਮੁ ਅਪਾਰੁ ॥

46ਹਰਿ ਸੰਤੁ ਕਰੇ ਸੋਈ ਪਰਵਾਣੁ ॥

47ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥

48ਰਾਮਕਲੀ ਮਹਲਾ ੫ ॥

49ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥

50ਤੇਰੈ ਕਾਜਿ ਨ ਅਵਰਾ ਜੋਗ ॥

51ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥

52ਜਮ ਕੀ ਜੇਵੜੀ ਤੂ ਆਗੈ ਬੰਧ ॥੧॥

53ਛਾਡਿ ਵਿਡਾਣੀ ਤਾਤਿ ਮੂੜੇ ॥

54ਈਹਾ ਬਸਨਾ ਰਾਤਿ ਮੂੜੇ ॥

55ਮਾਇਆ ਕੇ ਮਾਤੇ ਤੈ ਉਠਿ ਚਲਨਾ ॥

56ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥

57ਬਾਲ ਬਿਵਸਥਾ ਬਾਰਿਕੁ ਅੰਧ ॥

58ਭਰਿ ਜੋਬਨਿ ਲਾਗਾ ਦੁਰਗੰਧ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath