ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 88 · Siree Raag · Guru Amar Daas Ji

1ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥

2ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥

3ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥

4ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥

5ਮਃ ੩ ॥

6ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥

7ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥

8ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥

9ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥

10ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥

11ਪਉੜੀ ॥

12ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥

13ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥

14ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥

15ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥

16ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥

17ਸਲੋਕ ਮਃ ੩ ॥

18ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥

19ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥

20ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥

21ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥

22ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥

23ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥

24ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥

25ਮਃ ੩ ॥

26ਸੋ ਭਗਉਤੀ ਜੋੁ ਭਗਵੰਤੈ ਜਾਣੈ ॥

27ਗੁਰ ਪਰਸਾਦੀ ਆਪੁ ਪਛਾਣੈ ॥

28ਧਾਵਤੁ ਰਾਖੈ ਇਕਤੁ ਘਰਿ ਆਣੈ ॥

29ਜੀਵਤੁ ਮਰੈ ਹਰਿ ਨਾਮੁ ਵਖਾਣੈ ॥

30ਐਸਾ ਭਗਉਤੀ ਉਤਮੁ ਹੋਇ ॥

31ਨਾਨਕ ਸਚਿ ਸਮਾਵੈ ਸੋਇ ॥੨॥

32ਮਃ ੩ ॥

33ਅੰਤਰਿ ਕਪਟੁ ਭਗਉਤੀ ਕਹਾਏ ॥

34ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥

35ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥

36ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥

37ਸਤਸੰਗਤਿ ਸਿਉ ਬਾਦੁ ਰਚਾਏ ॥

38ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥

39ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥

40ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥

41ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥

42ਪਉੜੀ ॥

43ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥

44ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥

45ਸਤਿਗੁਰੁ ਜਿਨੀ ਧਿਆਇਆ ਤਿਨ ਜਮ ਡਰੁ ਨਾਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath