ਗੁਰੂ ਗ੍ਰੰਥ ਸਾਹਿਬ 890 · Raag Raamkalee · Guru Arjan Dev Ji
1ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥
2ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥
3ਚਿਰੰਕਾਲ ਪਾਈ ਦ੍ਰੁਲਭ ਦੇਹ ॥
4ਨਾਮ ਬਿਹੂਣੀ ਹੋਈ ਖੇਹ ॥
5ਪਸੂ ਪਰੇਤ ਮੁਗਧ ਤੇ ਬੁਰੀ ॥
6ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥
7ਸੁਣਿ ਕਰਤਾਰ ਗੋਵਿੰਦ ਗੋਪਾਲ ॥
8ਦੀਨ ਦਇਆਲ ਸਦਾ ਕਿਰਪਾਲ ॥
9ਤੁਮਹਿ ਛਡਾਵਹੁ ਛੁਟਕਹਿ ਬੰਧ ॥
10ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥
11ਰਾਮਕਲੀ ਮਹਲਾ ੫ ॥
12ਕਰਿ ਸੰਜੋਗੁ ਬਨਾਈ ਕਾਛਿ ॥
13ਤਿਸੁ ਸੰਗਿ ਰਹਿਓ ਇਆਨਾ ਰਾਚਿ ॥
14ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥
15ਅੰਤ ਕੀ ਬਾਰ ਊਠਿ ਸਿਧਾਰੈ ॥੧॥
16ਨਾਮ ਬਿਨਾ ਸਭੁ ਝੂਠੁ ਪਰਾਨੀ ॥
17ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥੧॥ ਰਹਾਉ ॥
18ਤੀਰਥ ਨਾਇ ਨ ਉਤਰਸਿ ਮੈਲੁ ॥
19ਕਰਮ ਧਰਮ ਸਭਿ ਹਉਮੈ ਫੈਲੁ ॥
20ਲੋਕ ਪਚਾਰੈ ਗਤਿ ਨਹੀ ਹੋਇ ॥
21ਨਾਮ ਬਿਹੂਣੇ ਚਲਸਹਿ ਰੋਇ ॥੨॥
22ਬਿਨੁ ਹਰਿ ਨਾਮ ਨ ਟੂਟਸਿ ਪਟਲ ॥
23ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥
24ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥
25ਸਗਲ ਫਲਾ ਸੇ ਸੂਖਿ ਸਮਾਏ ॥੩॥
26ਰਾਖਨਹਾਰੇ ਰਾਖਹੁ ਆਪਿ ॥
27ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥
28ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥
29ਨਾਨਕ ਸਾਹਿਬੁ ਅੰਤਰਜਾਮੀ ॥੪॥੧੩॥੨੪॥
30ਰਾਮਕਲੀ ਮਹਲਾ ੫ ॥
31ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥
32ਮਨੁ ਅਸਮਝੁ ਸਾਧਸੰਗਿ ਪਤੀਆਨਾ ॥
33ਡੋਲਨ ਤੇ ਚੂਕਾ ਠਹਰਾਇਆ ॥
34ਸਤਿ ਮਾਹਿ ਲੇ ਸਤਿ ਸਮਾਇਆ ॥੧॥
35ਦੂਖੁ ਗਇਆ ਸਭੁ ਰੋਗੁ ਗਇਆ ॥
36ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥੧॥ ਰਹਾਉ ॥
37ਸਗਲ ਪਵਿਤ੍ਰ ਸਰਬ ਨਿਰਮਲਾ ॥
38ਜੋ ਵਰਤਾਏ ਸੋਈ ਭਲਾ ॥
39ਜਹ ਰਾਖੈ ਸੋਈ ਮੁਕਤਿ ਥਾਨੁ ॥
40ਜੋ ਜਪਾਏ ਸੋਈ ਨਾਮੁ ॥੨॥
41ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥
42ਤਹ ਬੈਕੁੰਠੁ ਜਹ ਨਾਮੁ ਉਚਰਹਿ ॥
43ਸਰਬ ਅਨੰਦ ਜਬ ਦਰਸਨੁ ਪਾਈਐ ॥
44ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥੩॥
45ਆਪੇ ਘਟਿ ਘਟਿ ਰਹਿਆ ਬਿਆਪਿ ॥
46ਦਇਆਲ ਪੁਰਖ ਪਰਗਟ ਪਰਤਾਪ ॥
47ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥
48ਨਾਨਕ ਕਉ ਗੁਰ ਭੇਟੇ ਪੂਰੇ ॥੪॥੧੪॥੨੫॥
49ਰਾਮਕਲੀ ਮਹਲਾ ੫ ॥
50ਕੋਟਿ ਜਾਪ ਤਾਪ ਬਿਸ੍ਰਾਮ ॥
51ਰਿਧਿ ਬੁਧਿ ਸਿਧਿ ਸੁਰ ਗਿਆਨ ॥
52ਅਨਿਕ ਰੂਪ ਰੰਗ ਭੋਗ ਰਸੈ ॥
53ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥
54ਹਰਿ ਕੇ ਨਾਮ ਕੀ ਵਡਿਆਈ ॥
55ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥
56ਸੂਰਬੀਰ ਧੀਰਜ ਮਤਿ ਪੂਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath