ਗੁਰੂ ਗ੍ਰੰਥ ਸਾਹਿਬ 891 · Raag Raamkalee · Guru Arjan Dev Ji
1ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥
2ਸਦਾ ਮੁਕਤੁ ਤਾ ਕੇ ਪੂਰੇ ਕਾਮ ॥
3ਜਾ ਕੈ ਰਿਦੈ ਵਸੈ ਹਰਿ ਨਾਮ ॥੨॥
4ਸਗਲ ਸੂਖ ਆਨੰਦ ਅਰੋਗ ॥
5ਸਮਦਰਸੀ ਪੂਰਨ ਨਿਰਜੋਗ ॥
6ਆਇ ਨ ਜਾਇ ਡੋਲੈ ਕਤ ਨਾਹੀ ॥
7ਜਾ ਕੈ ਨਾਮੁ ਬਸੈ ਮਨ ਮਾਹੀ ॥੩॥
8ਦੀਨ ਦਇਆਲ ਗੋੁਪਾਲ ਗੋਵਿੰਦ ॥
9ਗੁਰਮੁਖਿ ਜਪੀਐ ਉਤਰੈ ਚਿੰਦ ॥
10ਨਾਨਕ ਕਉ ਗੁਰਿ ਦੀਆ ਨਾਮੁ ॥
11ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
12ਰਾਮਕਲੀ ਮਹਲਾ ੫ ॥
13ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
14ਆਗੈ ਮਿਲੀ ਨਿਥਾਵੇ ਥਾਉ ॥
15ਗੁਰ ਪੂਰੇ ਕੀ ਚਰਣੀ ਲਾਗੁ ॥
16ਜਨਮ ਜਨਮ ਕਾ ਸੋਇਆ ਜਾਗੁ ॥੧॥
17ਹਰਿ ਹਰਿ ਜਾਪੁ ਜਪਲਾ ॥
18ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
19ਨਾਮੁ ਨਿਧਾਨੁ ਧਿਆਇ ਮਨ ਅਟਲ ॥
20ਤਾ ਛੂਟਹਿ ਮਾਇਆ ਕੇ ਪਟਲ ॥
21ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥
22ਤਾ ਤੇਰਾ ਹੋਇ ਨਿਰਮਲ ਜੀਉ ॥੨॥
23ਸੋਧਤ ਸੋਧਤ ਸੋਧਿ ਬੀਚਾਰਾ ॥
24ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥
25ਸੋ ਹਰਿ ਭਜਨੁ ਸਾਧ ਕੈ ਸੰਗਿ ॥
26ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
27ਛੋਡਿ ਸਿਆਣਪ ਬਹੁ ਚਤੁਰਾਈ ॥
28ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥
29ਦਇਆ ਧਾਰੀ ਗੋਵਿਦ ਗੋੁਸਾਈ ॥
30ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
31ਰਾਮਕਲੀ ਮਹਲਾ ੫ ॥
32ਸੰਤ ਕੈ ਸੰਗਿ ਰਾਮ ਰੰਗ ਕੇਲ ॥
33ਆਗੈ ਜਮ ਸਿਉ ਹੋਇ ਨ ਮੇਲ ॥
34ਅਹੰਬੁਧਿ ਕਾ ਭਇਆ ਬਿਨਾਸ ॥
35ਦੁਰਮਤਿ ਹੋਈ ਸਗਲੀ ਨਾਸ ॥੧॥
36ਰਾਮ ਨਾਮ ਗੁਣ ਗਾਇ ਪੰਡਿਤ ॥
37ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥
38ਹਰਿ ਕਾ ਜਸੁ ਨਿਧਿ ਲੀਆ ਲਾਭ ॥
39ਪੂਰਨ ਭਏ ਮਨੋਰਥ ਸਾਭ ॥
40ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥
41ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥
42ਨਾਮ ਰਤਨੁ ਜਿਨਿ ਪਾਇਆ ਦਾਨੁ ॥
43ਤਿਸੁ ਜਨ ਹੋਏ ਸਗਲ ਨਿਧਾਨ ॥
44ਸੰਤੋਖੁ ਆਇਆ ਮਨਿ ਪੂਰਾ ਪਾਇ ॥
45ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥
46ਹਰਿ ਕੀ ਕਥਾ ਸੁਨਤ ਪਵਿਤ ॥
47ਜਿਹਵਾ ਬਕਤ ਪਾਈ ਗਤਿ ਮਤਿ ॥
48ਸੋ ਪਰਵਾਣੁ ਜਿਸੁ ਰਿਦੈ ਵਸਾਈ ॥
49ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥
50ਰਾਮਕਲੀ ਮਹਲਾ ੫ ॥
51ਗਹੁ ਕਰਿ ਪਕਰੀ ਨ ਆਈ ਹਾਥਿ ॥
52ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥
53ਕਹੁ ਨਾਨਕ ਜਉ ਤਿਆਗਿ ਦਈ ॥
54ਤਬ ਓਹ ਚਰਣੀ ਆਇ ਪਈ ॥੧॥
55ਸੁਣਿ ਸੰਤਹੁ ਨਿਰਮਲ ਬੀਚਾਰ ॥
56ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath