ਗੁਰੂ ਗ੍ਰੰਥ ਸਾਹਿਬ 892 · Raag Raamkalee · Guru Arjan Dev Ji
1ਜਬ ਉਸ ਕਉ ਕੋਈ ਦੇਵੈ ਮਾਨੁ ॥
2ਤਬ ਆਪਸ ਊਪਰਿ ਰਖੈ ਗੁਮਾਨੁ ॥
3ਜਬ ਉਸ ਕਉ ਕੋਈ ਮਨਿ ਪਰਹਰੈ ॥
4ਤਬ ਓਹ ਸੇਵਕਿ ਸੇਵਾ ਕਰੈ ॥੨॥
5ਮੁਖਿ ਬੇਰਾਵੈ ਅੰਤਿ ਠਗਾਵੈ ॥
6ਇਕਤੁ ਠਉਰ ਓਹ ਕਹੀ ਨ ਸਮਾਵੈ ॥
7ਉਨਿ ਮੋਹੇ ਬਹੁਤੇ ਬ੍ਰਹਮੰਡ ॥
8ਰਾਮ ਜਨੀ ਕੀਨੀ ਖੰਡ ਖੰਡ ॥੩॥
9ਜੋ ਮਾਗੈ ਸੋ ਭੂਖਾ ਰਹੈ ॥
10ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥
11ਇਸਹਿ ਤਿਆਗਿ ਸਤਸੰਗਤਿ ਕਰੈ ॥
12ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥
13ਰਾਮਕਲੀ ਮਹਲਾ ੫ ॥
14ਆਤਮ ਰਾਮੁ ਸਰਬ ਮਹਿ ਪੇਖੁ ॥
15ਪੂਰਨ ਪੂਰਿ ਰਹਿਆ ਪ੍ਰਭ ਏਕੁ ॥
16ਰਤਨੁ ਅਮੋਲੁ ਰਿਦੇ ਮਹਿ ਜਾਨੁ ॥
17ਅਪਨੀ ਵਸਤੁ ਤੂ ਆਪਿ ਪਛਾਨੁ ॥੧॥
18ਪੀ ਅੰਮ੍ਰਿਤੁ ਸੰਤਨ ਪਰਸਾਦਿ ॥
19ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥
20ਅਠ ਦਸ ਬੇਦ ਸੁਨੇ ਕਹ ਡੋਰਾ ॥
21ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥
22ਪਸੂ ਪਰੀਤਿ ਘਾਸ ਸੰਗਿ ਰਚੈ ॥
23ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥
24ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥
25ਓਤਿ ਪੋਤਿ ਭਗਤਨ ਸੰਗਾਨਿ ॥
26ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥
27ਨਾਨਕ ਤਿਨ ਜਮ ਨੇੜਿ ਨ ਆਵਹਿ ॥੩॥੧੯॥੩੦॥
28ਰਾਮਕਲੀ ਮਹਲਾ ੫ ॥
29ਦੀਨੋ ਨਾਮੁ ਕੀਓ ਪਵਿਤੁ ॥
30ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥
31ਕਾਟੀ ਬੰਧਿ ਹਰਿ ਸੇਵਾ ਲਾਏ ॥
32ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥
33ਬਾਜੇ ਅਨਹਦ ਬਾਜਾ ॥
34ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥
35ਆਇ ਬਨਿਓ ਪੂਰਬਲਾ ਭਾਗੁ ॥
36ਜਨਮ ਜਨਮ ਕਾ ਸੋਇਆ ਜਾਗੁ ॥
37ਗਈ ਗਿਲਾਨਿ ਸਾਧ ਕੈ ਸੰਗਿ ॥
38ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥
39ਰਾਖੇ ਰਾਖਨਹਾਰ ਦਇਆਲ ॥
40ਨਾ ਕਿਛੁ ਸੇਵਾ ਨਾ ਕਿਛੁ ਘਾਲ ॥
41ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥
42ਬੂਡਤ ਦੁਖ ਮਹਿ ਕਾਢਿ ਲਇਆ ॥੩॥
43ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥
44ਆਠ ਪਹਰ ਹਰਿ ਕੇ ਗੁਣ ਗਾਉ ॥
45ਗਾਵਤ ਗਾਵਤ ਪਰਮ ਗਤਿ ਪਾਈ ॥
46ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥
47ਰਾਮਕਲੀ ਮਹਲਾ ੫ ॥
48ਕਉਡੀ ਬਦਲੈ ਤਿਆਗੈ ਰਤਨੁ ॥
49ਛੋਡਿ ਜਾਇ ਤਾਹੂ ਕਾ ਜਤਨੁ ॥
50ਸੋ ਸੰਚੈ ਜੋ ਹੋਛੀ ਬਾਤ ॥
51ਮਾਇਆ ਮੋਹਿਆ ਟੇਢਉ ਜਾਤ ॥੧॥
52ਅਭਾਗੇ ਤੈ ਲਾਜ ਨਾਹੀ ॥
53ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਰਹਾਉ ॥
54ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥
55ਸਾਕਤ ਕੀ ਬਿਧਿ ਨੈਨਹੁ ਡੀਠੀ ॥
56ਕੂੜਿ ਕਪਟਿ ਅਹੰਕਾਰਿ ਰੀਝਾਨਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath