ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 893 · Raag Raamkalee · Guru Arjan Dev Ji

1ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥

2ਮਾਇਆ ਕਾਰਣਿ ਸਦ ਹੀ ਝੂਰੈ ॥

3ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥

4ਨਿਰਭਉ ਨਿਰੰਕਾਰ ਦਾਤਾਰੁ ॥

5ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥

6ਸਭ ਸਾਹਾ ਸਿਰਿ ਸਾਚਾ ਸਾਹੁ ॥

7ਵੇਮੁਹਤਾਜੁ ਪੂਰਾ ਪਾਤਿਸਾਹੁ ॥

8ਮੋਹ ਮਗਨ ਲਪਟਿਓ ਭ੍ਰਮ ਗਿਰਹ ॥

9ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥

10ਰਾਮਕਲੀ ਮਹਲਾ ੫ ॥

11ਰੈਣਿ ਦਿਨਸੁ ਜਪਉ ਹਰਿ ਨਾਉ ॥

12ਆਗੈ ਦਰਗਹ ਪਾਵਉ ਥਾਉ ॥

13ਸਦਾ ਅਨੰਦੁ ਨ ਹੋਵੀ ਸੋਗੁ ॥

14ਕਬਹੂ ਨ ਬਿਆਪੈ ਹਉਮੈ ਰੋਗੁ ॥੧॥

15ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥

16ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥

17ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥

18ਨਾਮ ਬਿਨਾ ਕੋ ਸਕੈ ਨ ਤਾਰਿ ॥

19ਸਗਲ ਉਪਾਵ ਨ ਚਾਲਹਿ ਸੰਗਿ ॥

20ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥

21ਦੇਹੀ ਧੋਇ ਨ ਉਤਰੈ ਮੈਲੁ ॥

22ਹਉਮੈ ਬਿਆਪੈ ਦੁਬਿਧਾ ਫੈਲੁ ॥

23ਹਰਿ ਹਰਿ ਅਉਖਧੁ ਜੋ ਜਨੁ ਖਾਇ ॥

24ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥

25ਕਰਿ ਕਿਰਪਾ ਪਾਰਬ੍ਰਹਮ ਦਇਆਲ ॥

26ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥

27ਤੇਰੇ ਦਾਸ ਕੀ ਹੋਵਾ ਧੂਰਿ ॥

28ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥

29ਰਾਮਕਲੀ ਮਹਲਾ ੫ ॥

30ਤੇਰੀ ਸਰਣਿ ਪੂਰੇ ਗੁਰਦੇਵ ॥

31ਤੁਧੁ ਬਿਨੁ ਦੂਜਾ ਨਾਹੀ ਕੋਇ ॥

32ਤੂ ਸਮਰਥੁ ਪੂਰਨ ਪਾਰਬ੍ਰਹਮੁ ॥

33ਸੋ ਧਿਆਏ ਪੂਰਾ ਜਿਸੁ ਕਰਮੁ ॥੧॥

34ਤਰਣ ਤਾਰਣ ਪ੍ਰਭ ਤੇਰੋ ਨਾਉ ॥

35ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥

36ਜਪਿ ਜਪਿ ਜੀਵਾ ਤੇਰਾ ਨਾਉ ॥

37ਆਗੈ ਦਰਗਹ ਪਾਵਉ ਠਾਉ ॥

38ਦੂਖੁ ਅੰਧੇਰਾ ਮਨ ਤੇ ਜਾਇ ॥

39ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥

40ਚਰਨ ਕਮਲ ਸਿਉ ਲਾਗੀ ਪ੍ਰੀਤਿ ॥

41ਗੁਰ ਪੂਰੇ ਕੀ ਨਿਰਮਲ ਰੀਤਿ ॥

42ਭਉ ਭਾਗਾ ਨਿਰਭਉ ਮਨਿ ਬਸੈ ॥

43ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥

44ਕੋਟਿ ਜਨਮ ਕੇ ਕਾਟੇ ਫਾਹੇ ॥

45ਪਾਇਆ ਲਾਭੁ ਸਚਾ ਧਨੁ ਲਾਹੇ ॥

46ਤੋਟਿ ਨ ਆਵੈ ਅਖੁਟ ਭੰਡਾਰ ॥

47ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥

48ਰਾਮਕਲੀ ਮਹਲਾ ੫ ॥

49ਰਤਨ ਜਵੇਹਰ ਨਾਮ ॥

50ਸਤੁ ਸੰਤੋਖੁ ਗਿਆਨ ॥

51ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥

52ਮੇਰੇ ਰਾਮ ਕੋ ਭੰਡਾਰੁ ॥

53ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥

54ਕੀਰਤਨੁ ਨਿਰਮੋਲਕ ਹੀਰਾ ॥

55ਆਨੰਦ ਗੁਣੀ ਗਹੀਰਾ ॥

56ਅਨਹਦ ਬਾਣੀ ਪੂੰਜੀ ॥

57ਸੰਤਨ ਹਥਿ ਰਾਖੀ ਕੂੰਜੀ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath