ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 894 · Raag Raamkalee · Guru Arjan Dev Ji

1ਸੁੰਨ ਸਮਾਧਿ ਗੁਫਾ ਤਹ ਆਸਨੁ ॥

2ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥

3ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥

4ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥

5ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥

6ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥

7ਦਇਆਲ ਪੁਰਖ ਨਾਨਕ ਅਰਦਾਸਿ ॥

8ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥

9ਰਾਮਕਲੀ ਮਹਲਾ ੫ ॥

10ਮਹਿਮਾ ਨ ਜਾਨਹਿ ਬੇਦ ॥

11ਬ੍ਰਹਮੇ ਨਹੀ ਜਾਨਹਿ ਭੇਦ ॥

12ਅਵਤਾਰ ਨ ਜਾਨਹਿ ਅੰਤੁ ॥

13ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥

14ਅਪਨੀ ਗਤਿ ਆਪਿ ਜਾਨੈ ॥

15ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥

16ਸੰਕਰਾ ਨਹੀ ਜਾਨਹਿ ਭੇਵ ॥

17ਖੋਜਤ ਹਾਰੇ ਦੇਵ ॥

18ਦੇਵੀਆ ਨਹੀ ਜਾਨੈ ਮਰਮ ॥

19ਸਭ ਊਪਰਿ ਅਲਖ ਪਾਰਬ੍ਰਹਮ ॥੨॥

20ਅਪਨੈ ਰੰਗਿ ਕਰਤਾ ਕੇਲ ॥

21ਆਪਿ ਬਿਛੋਰੈ ਆਪੇ ਮੇਲ ॥

22ਇਕਿ ਭਰਮੇ ਇਕਿ ਭਗਤੀ ਲਾਏ ॥

23ਅਪਣਾ ਕੀਆ ਆਪਿ ਜਣਾਏ ॥੩॥

24ਸੰਤਨ ਕੀ ਸੁਣਿ ਸਾਚੀ ਸਾਖੀ ॥

25ਸੋ ਬੋਲਹਿ ਜੋ ਪੇਖਹਿ ਆਖੀ ॥

26ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥

27ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥

28ਰਾਮਕਲੀ ਮਹਲਾ ੫ ॥

29ਕਿਛਹੂ ਕਾਜੁ ਨ ਕੀਓ ਜਾਨਿ ॥

30ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥

31ਜਾਪ ਤਾਪ ਸੀਲ ਨਹੀ ਧਰਮ ॥

32ਕਿਛੂ ਨ ਜਾਨਉ ਕੈਸਾ ਕਰਮ ॥੧॥

33ਠਾਕੁਰ ਪ੍ਰੀਤਮ ਪ੍ਰਭ ਮੇਰੇ ॥

34ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥

35ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥

36ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥

37ਕਰਣਹਾਰ ਮੇਰੇ ਪ੍ਰਭ ਏਕ ॥

38ਨਾਮ ਤੇਰੇ ਕੀ ਮਨ ਮਹਿ ਟੇਕ ॥੨॥

39ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥

40ਪਾਪ ਖੰਡਨ ਪ੍ਰਭ ਤੇਰੋ ਨਾਮੁ ॥

41ਤੂ ਅਗਨਤੁ ਜੀਅ ਕਾ ਦਾਤਾ ॥

42ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥

43ਜੋ ਉਪਾਇਓ ਤਿਸੁ ਤੇਰੀ ਆਸ ॥

44ਸਗਲ ਅਰਾਧਹਿ ਪ੍ਰਭ ਗੁਣਤਾਸ ॥

45ਨਾਨਕ ਦਾਸ ਤੇਰੈ ਕੁਰਬਾਣੁ ॥

46ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥

47ਰਾਮਕਲੀ ਮਹਲਾ ੫ ॥

48ਰਾਖਨਹਾਰ ਦਇਆਲ ॥

49ਕੋਟਿ ਭਵ ਖੰਡੇ ਨਿਮਖ ਖਿਆਲ ॥

50ਸਗਲ ਅਰਾਧਹਿ ਜੰਤ ॥

51ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥

52ਜੀਅਨ ਕੋ ਦਾਤਾ ਮੇਰਾ ਪ੍ਰਭੁ ॥

53ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥

54ਤਾ ਕੀ ਗਹੀ ਮਨ ਓਟ ॥

55ਬੰਧਨ ਤੇ ਹੋਈ ਛੋਟ ॥

56ਹਿਰਦੈ ਜਪਿ ਪਰਮਾਨੰਦ ॥

57ਮਨ ਮਾਹਿ ਭਏ ਅਨੰਦ ॥੨॥

58ਤਾਰਣ ਤਰਣ ਹਰਿ ਸਰਣ ॥

59ਜੀਵਨ ਰੂਪ ਹਰਿ ਚਰਣ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath