ਗੁਰੂ ਗ੍ਰੰਥ ਸਾਹਿਬ 897 · Raag Raamkalee · Guru Arjan Dev Ji
1ਓੁਂ ਨਮੋ ਭਗਵੰਤ ਗੁਸਾਈ ॥
2ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥
3ਜਗੰਨਾਥ ਜਗਜੀਵਨ ਮਾਧੋ ॥
4ਭਉ ਭੰਜਨ ਰਿਦ ਮਾਹਿ ਅਰਾਧੋ ॥
5ਰਿਖੀਕੇਸ ਗੋਪਾਲ ਗੋੁਵਿੰਦ ॥
6ਪੂਰਨ ਸਰਬਤ੍ਰ ਮੁਕੰਦ ॥੨॥
7ਮਿਹਰਵਾਨ ਮਉਲਾ ਤੂਹੀ ਏਕ ॥
8ਪੀਰ ਪੈਕਾਂਬਰ ਸੇਖ ॥
9ਦਿਲਾ ਕਾ ਮਾਲਕੁ ਕਰੇ ਹਾਕੁ ॥
10ਕੁਰਾਨ ਕਤੇਬ ਤੇ ਪਾਕੁ ॥੩॥
11ਨਾਰਾਇਣ ਨਰਹਰ ਦਇਆਲ ॥
12ਰਮਤ ਰਾਮ ਘਟ ਘਟ ਆਧਾਰ ॥
13ਬਾਸੁਦੇਵ ਬਸਤ ਸਭ ਠਾਇ ॥
14ਲੀਲਾ ਕਿਛੁ ਲਖੀ ਨ ਜਾਇ ॥੪॥
15ਮਿਹਰ ਦਇਆ ਕਰਿ ਕਰਨੈਹਾਰ ॥
16ਭਗਤਿ ਬੰਦਗੀ ਦੇਹਿ ਸਿਰਜਣਹਾਰ ॥
17ਕਹੁ ਨਾਨਕ ਗੁਰਿ ਖੋਏ ਭਰਮ ॥
18ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥
19ਰਾਮਕਲੀ ਮਹਲਾ ੫ ॥
20ਕੋਟਿ ਜਨਮ ਕੇ ਬਿਨਸੇ ਪਾਪ ॥
21ਹਰਿ ਹਰਿ ਜਪਤ ਨਾਹੀ ਸੰਤਾਪ ॥
22ਗੁਰ ਕੇ ਚਰਨ ਕਮਲ ਮਨਿ ਵਸੇ ॥
23ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥
24ਗੋਪਾਲ ਕੋ ਜਸੁ ਗਾਉ ਪ੍ਰਾਣੀ ॥
25ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥
26ਤ੍ਰਿਸਨਾ ਭੂਖ ਸਭ ਨਾਸੀ ॥
27ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥
28ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥
29ਹਰਿ ਮਿਲਣੈ ਕੀ ਏਹ ਨੀਸਾਨੀ ॥੨॥
30ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥
31ਗੁਰ ਕਾ ਦਰਸਨੁ ਦੇਖਿ ਨਿਹਾਲ ॥
32ਪਰਾ ਪੂਰਬਲਾ ਕਰਮੁ ਬਣਿ ਆਇਆ ॥
33ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥
34ਹਰਿ ਕੇ ਸੰਤ ਸਦਾ ਪਰਵਾਣੁ ॥
35ਸੰਤ ਜਨਾ ਮਸਤਕਿ ਨੀਸਾਣੁ ॥
36ਦਾਸ ਕੀ ਰੇਣੁ ਪਾਏ ਜੇ ਕੋਇ ॥
37ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥
38ਰਾਮਕਲੀ ਮਹਲਾ ੫ ॥
39ਦਰਸਨ ਕਉ ਜਾਈਐ ਕੁਰਬਾਨੁ ॥
40ਚਰਨ ਕਮਲ ਹਿਰਦੈ ਧਰਿ ਧਿਆਨੁ ॥
41ਧੂਰਿ ਸੰਤਨ ਕੀ ਮਸਤਕਿ ਲਾਇ ॥
42ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥
43ਜਿਸੁ ਭੇਟਤ ਮਿਟੈ ਅਭਿਮਾਨੁ ॥
44ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥
45ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥
46ਗੁਰ ਕੀ ਭਗਤਿ ਸਦਾ ਗੁਣ ਗਾਉ ॥
47ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥
48ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥
49ਗੁਰ ਬਚਨੀ ਸਮਸਰਿ ਸੁਖ ਦੂਖ ॥
50ਕਦੇ ਨ ਬਿਆਪੈ ਤ੍ਰਿਸਨਾ ਭੂਖ ॥
51ਮਨਿ ਸੰਤੋਖੁ ਸਬਦਿ ਗੁਰ ਰਾਜੇ ॥
52ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥
53ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥
54ਗੁਰੁ ਦਾਤਾ ਦਇਆਲ ਬਖਸਿੰਦੁ ॥
55ਗੁਰ ਚਰਨੀ ਜਾ ਕਾ ਮਨੁ ਲਾਗਾ ॥
56ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath