ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 898 · Raag Raamkalee

1ਰਾਮਕਲੀ ਮਹਲਾ ੫ ॥

2ਕਿਸੁ ਭਰਵਾਸੈ ਬਿਚਰਹਿ ਭਵਨ ॥

3ਮੂੜ ਮੁਗਧ ਤੇਰਾ ਸੰਗੀ ਕਵਨ ॥

4ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥

5ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥

6ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥

7ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥

8ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥

9ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥

10ਭਰਮਤ ਭਰਮਤ ਮਹਾ ਦੁਖੁ ਪਾਇਆ ॥

11ਤਰੀ ਨ ਜਾਈ ਦੁਤਰ ਮਾਇਆ ॥੨॥

12ਕਾਮਿ ਨ ਆਵੈ ਸੁ ਕਾਰ ਕਮਾਵੈ ॥

13ਆਪਿ ਬੀਜਿ ਆਪੇ ਹੀ ਖਾਵੈ ॥

14ਰਾਖਨ ਕਉ ਦੂਸਰ ਨਹੀ ਕੋਇ ॥

15ਤਉ ਨਿਸਤਰੈ ਜਉ ਕਿਰਪਾ ਹੋਇ ॥੩॥

16ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥

17ਅਪਨੇ ਦਾਸ ਕਉ ਕੀਜੈ ਦਾਨੁ ॥

18ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥

19ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥

20ਰਾਮਕਲੀ ਮਹਲਾ ੫ ॥

21ਇਹ ਲੋਕੇ ਸੁਖੁ ਪਾਇਆ ॥

22ਨਹੀ ਭੇਟਤ ਧਰਮ ਰਾਇਆ ॥

23ਹਰਿ ਦਰਗਹ ਸੋਭਾਵੰਤ ॥

24ਫੁਨਿ ਗਰਭਿ ਨਾਹੀ ਬਸੰਤ ॥੧॥

25ਜਾਨੀ ਸੰਤ ਕੀ ਮਿਤ੍ਰਾਈ ॥

26ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥

27ਗੁਰ ਕੈ ਚਰਣਿ ਚਿਤੁ ਲਾਗਾ ॥

28ਧੰਨਿ ਧੰਨਿ ਸੰਜੋਗੁ ਸਭਾਗਾ ॥

29ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥

30ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥

31ਸਾਧ ਕੀ ਸਚੁ ਟਹਲ ਕਮਾਨੀ ॥

32ਤਬ ਹੋਏ ਮਨ ਸੁਧ ਪਰਾਨੀ ॥

33ਜਨ ਕਾ ਸਫਲ ਦਰਸੁ ਡੀਠਾ ॥

34ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥

35ਮਿਟਾਨੇ ਸਭਿ ਕਲਿ ਕਲੇਸ ॥

36ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥

37ਪ੍ਰਗਟੇ ਆਨੂਪ ਗੋੁਵਿੰਦ ॥

38ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥

39ਰਾਮਕਲੀ ਮਹਲਾ ੫ ॥

40ਗਊ ਕਉ ਚਾਰੇ ਸਾਰਦੂਲੁ ॥

41ਕਉਡੀ ਕਾ ਲਖ ਹੂਆ ਮੂਲੁ ॥

42ਬਕਰੀ ਕਉ ਹਸਤੀ ਪ੍ਰਤਿਪਾਲੇ ॥

43ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥

44ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥

45ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥

46ਦੀਸਤ ਮਾਸੁ ਨ ਖਾਇ ਬਿਲਾਈ ॥

47ਮਹਾ ਕਸਾਬਿ ਛੁਰੀ ਸਟਿ ਪਾਈ ॥

48ਕਰਣਹਾਰ ਪ੍ਰਭੁ ਹਿਰਦੈ ਵੂਠਾ ॥

49ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥

50ਸੂਕੇ ਕਾਸਟ ਹਰੇ ਚਲੂਲ ॥

51ਊਚੈ ਥਲਿ ਫੂਲੇ ਕਮਲ ਅਨੂਪ ॥

52ਅਗਨਿ ਨਿਵਾਰੀ ਸਤਿਗੁਰ ਦੇਵ ॥

53ਸੇਵਕੁ ਅਪਨੀ ਲਾਇਓ ਸੇਵ ॥੩॥

54ਅਕਿਰਤਘਣਾ ਕਾ ਕਰੇ ਉਧਾਰੁ ॥

55ਪ੍ਰਭੁ ਮੇਰਾ ਹੈ ਸਦਾ ਦਇਆਰੁ ॥

56ਸੰਤ ਜਨਾ ਕਾ ਸਦਾ ਸਹਾਈ ॥

57ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥

58ਰਾਮਕਲੀ ਮਹਲਾ ੫ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath