ਗੁਰੂ ਗ੍ਰੰਥ ਸਾਹਿਬ 899 · Raag Raamkalee · Guru Arjan Dev Ji
1ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥
2ਦਸ ਬਿਘਿਆੜੀ ਲਈ ਨਿਵਾਰਿ ॥
3ਤੀਨਿ ਆਵਰਤ ਕੀ ਚੂਕੀ ਘੇਰ ॥
4ਸਾਧਸੰਗਿ ਚੂਕੇ ਭੈ ਫੇਰ ॥੧॥
5ਸਿਮਰਿ ਸਿਮਰਿ ਜੀਵਾ ਗੋਵਿੰਦ ॥
6ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥
7ਦਾਝਿ ਗਏ ਤ੍ਰਿਣ ਪਾਪ ਸੁਮੇਰ ॥
8ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥
9ਅਨਦ ਰੂਪ ਪ੍ਰਗਟਿਓ ਸਭ ਥਾਨਿ ॥
10ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥
11ਸਾਗਰੁ ਤਰਿਓ ਬਾਛਰ ਖੋਜ ॥
12ਖੇਦੁ ਨ ਪਾਇਓ ਨਹ ਫੁਨਿ ਰੋਜ ॥
13ਸਿੰਧੁ ਸਮਾਇਓ ਘਟੁਕੇ ਮਾਹਿ ॥
14ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥
15ਜਉ ਛੂਟਉ ਤਉ ਜਾਇ ਪਇਆਲ ॥
16ਜਉ ਕਾਢਿਓ ਤਉ ਨਦਰਿ ਨਿਹਾਲ ॥
17ਪਾਪ ਪੁੰਨ ਹਮਰੈ ਵਸਿ ਨਾਹਿ ॥
18ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥
19ਰਾਮਕਲੀ ਮਹਲਾ ੫ ॥
20ਨਾ ਤਨੁ ਤੇਰਾ ਨਾ ਮਨੁ ਤੋਹਿ ॥
21ਮਾਇਆ ਮੋਹਿ ਬਿਆਪਿਆ ਧੋਹਿ ॥
22ਕੁਦਮ ਕਰੈ ਗਾਡਰ ਜਿਉ ਛੇਲ ॥
23ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥
24ਹਰਿ ਚਰਨ ਕਮਲ ਸਰਨਾਇ ਮਨਾ ॥
25ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥
26ਊਨੇ ਕਾਜ ਨ ਹੋਵਤ ਪੂਰੇ ॥
27ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥
28ਕਰੈ ਬਿਕਾਰ ਜੀਅਰੇ ਕੈ ਤਾਈ ॥
29ਗਾਫਲ ਸੰਗਿ ਨ ਤਸੂਆ ਜਾਈ ॥੨॥
30ਧਰਤ ਧੋਹ ਅਨਿਕ ਛਲ ਜਾਨੈ ॥
31ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥
32ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥
33ਮਿਥਿਆ ਲੋਭੁ ਨ ਉਤਰੈ ਸੂਲੁ ॥੩॥
34ਪਾਰਬ੍ਰਹਮ ਜਬ ਭਏ ਦਇਆਲ ॥
35ਇਹੁ ਮਨੁ ਹੋਆ ਸਾਧ ਰਵਾਲ ॥
36ਹਸਤ ਕਮਲ ਲੜਿ ਲੀਨੋ ਲਾਇ ॥
37ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
38ਰਾਮਕਲੀ ਮਹਲਾ ੫ ॥
39ਰਾਜਾ ਰਾਮ ਕੀ ਸਰਣਾਇ ॥
40ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥
41ਜਾ ਕੈ ਰਾਮੁ ਬਸੈ ਮਨ ਮਾਹੀ ॥
42ਸੋ ਜਨੁ ਦੁਤਰੁ ਪੇਖਤ ਨਾਹੀ ॥
43ਸਗਲੇ ਕਾਜ ਸਵਾਰੇ ਅਪਨੇ ॥
44ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥
45ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥
46ਜਨਮ ਮਰਣ ਕੀ ਚੂਕੀ ਕਾਣਿ ॥
47ਪੂਰੇ ਗੁਰ ਊਪਰਿ ਕੁਰਬਾਣ ॥੨॥
48ਗੁਰੁ ਪਰਮੇਸਰੁ ਭੇਟਿ ਨਿਹਾਲ ॥
49ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥
50ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥
51ਸਾਧਸੰਗਿ ਸੋ ਭਵਜਲੁ ਤਰੈ ॥੩॥
52ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥
53ਮੁਖ ਊਜਲ ਸਾਚੈ ਦਰਬਾਰੇ ॥
54ਅਨਦ ਕਰਹੁ ਤਜਿ ਸਗਲ ਬਿਕਾਰ ॥
55ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath