ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 89 · Siree Raag · Guru Amar Daas Ji

1ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥

2ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥

3ਸਲੋਕ ਮਃ ੨ ॥

4ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥

5ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥

6ਮਃ ੫ ॥

7ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥

8ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥

9ਪਉੜੀ ॥

10ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥

11ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥

12ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥

13ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥

14ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥

15ਸਲੋਕ ਮਃ ੩ ॥

16ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥

17ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥

18ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥

19ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥

20ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥

21ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥

22ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥

23ਮਃ ੩ ॥

24ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥

25ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥

26ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥

27ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥

28ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥

29ਪਉੜੀ ॥

30ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥

31ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥

32ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥

33ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥

34ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥

35ਸਲੋਕ ਮਃ ੩ ॥

36ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥

37ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥

38ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥

39ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath