ਗੁਰੂ ਗ੍ਰੰਥ ਸਾਹਿਬ 8 · Jap · Guru Nanak Dev Ji
1ਸਰਮ ਖੰਡ ਕੀ ਬਾਣੀ ਰੂਪੁ ॥
2ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
3ਤਾ ਕੀਆ ਗਲਾ ਕਥੀਆ ਨਾ ਜਾਹਿ ॥
4ਜੇ ਕੋ ਕਹੈ ਪਿਛੈ ਪਛੁਤਾਇ ॥
5ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
6ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
7ਕਰਮ ਖੰਡ ਕੀ ਬਾਣੀ ਜੋਰੁ ॥
8ਤਿਥੈ ਹੋਰੁ ਨ ਕੋਈ ਹੋਰੁ ॥
9ਤਿਥੈ ਜੋਧ ਮਹਾਬਲ ਸੂਰ ॥
10ਤਿਨ ਮਹਿ ਰਾਮੁ ਰਹਿਆ ਭਰਪੂਰ ॥
11ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
12ਤਾ ਕੇ ਰੂਪ ਨ ਕਥਨੇ ਜਾਹਿ ॥
13ਨਾ ਓਹਿ ਮਰਹਿ ਨ ਠਾਗੇ ਜਾਹਿ ॥
14ਜਿਨ ਕੈ ਰਾਮੁ ਵਸੈ ਮਨ ਮਾਹਿ ॥
15ਤਿਥੈ ਭਗਤ ਵਸਹਿ ਕੇ ਲੋਅ ॥
16ਕਰਹਿ ਅਨੰਦੁ ਸਚਾ ਮਨਿ ਸੋਇ ॥
17ਸਚ ਖੰਡਿ ਵਸੈ ਨਿਰੰਕਾਰੁ ॥
18ਕਰਿ ਕਰਿ ਵੇਖੈ ਨਦਰਿ ਨਿਹਾਲ ॥
19ਤਿਥੈ ਖੰਡ ਮੰਡਲ ਵਰਭੰਡ ॥
20ਜੇ ਕੋ ਕਥੈ ਤ ਅੰਤ ਨ ਅੰਤ ॥
21ਤਿਥੈ ਲੋਅ ਲੋਅ ਆਕਾਰ ॥
22ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥
23ਵੇਖੈ ਵਿਗਸੈ ਕਰਿ ਵੀਚਾਰੁ ॥
24ਨਾਨਕ ਕਥਨਾ ਕਰੜਾ ਸਾਰੁ ॥੩੭॥
25ਜਤੁ ਪਾਹਾਰਾ ਧੀਰਜੁ ਸੁਨਿਆਰੁ ॥
26ਅਹਰਣਿ ਮਤਿ ਵੇਦੁ ਹਥੀਆਰੁ ॥
27ਭਉ ਖਲਾ ਅਗਨਿ ਤਪ ਤਾਉ ॥
28ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
29ਘੜੀਐ ਸਬਦੁ ਸਚੀ ਟਕਸਾਲ ॥
30ਜਿਨ ਕਉ ਨਦਰਿ ਕਰਮੁ ਤਿਨ ਕਾਰ ॥
31ਨਾਨਕ ਨਦਰੀ ਨਦਰਿ ਨਿਹਾਲ ॥੩੮॥
32ਸਲੋਕੁ ॥
33ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
34ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
35ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
36ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
37ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
38ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
39ਸੋ ਦਰੁ ਰਾਗੁ ਆਸਾ ਮਹਲਾ ੧
40ੴ ਸਤਿਗੁਰ ਪ੍ਰਸਾਦਿ ॥
41ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
42ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
43ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
44ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
45ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
46ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
47ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
48ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath