ਗੁਰੂ ਗ੍ਰੰਥ ਸਾਹਿਬ 900 · Raag Raamkalee
1ਰਾਮਕਲੀ ਮਹਲਾ ੫ ॥
2ੲੰੀਧਨ ਤੇ ਬੈਸੰਤਰੁ ਭਾਗੈ ॥
3ਮਾਟੀ ਕਉ ਜਲੁ ਦਹ ਦਿਸ ਤਿਆਗੈ ॥
4ਊਪਰਿ ਚਰਨ ਤਲੈ ਆਕਾਸੁ ॥
5ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥
6ਐਸਾ ਸੰਮ੍ਰਥੁ ਹਰਿ ਜੀਉ ਆਪਿ ॥
7ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥
8ਪ੍ਰਥਮੇ ਮਾਖਨੁ ਪਾਛੈ ਦੂਧੁ ॥
9ਮੈਲੂ ਕੀਨੋ ਸਾਬੁਨੁ ਸੂਧੁ ॥
10ਭੈ ਤੇ ਨਿਰਭਉ ਡਰਤਾ ਫਿਰੈ ॥
11ਹੋਂਦੀ ਕਉ ਅਣਹੋਂਦੀ ਹਿਰੈ ॥੨॥
12ਦੇਹੀ ਗੁਪਤ ਬਿਦੇਹੀ ਦੀਸੈ ॥
13ਸਗਲੇ ਸਾਜਿ ਕਰਤ ਜਗਦੀਸੈ ॥
14ਠਗਣਹਾਰ ਅਣਠਗਦਾ ਠਾਗੈ ॥
15ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥
16ਸੰਤ ਸਭਾ ਮਿਲਿ ਕਰਹੁ ਬਖਿਆਣ ॥
17ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥
18ਬ੍ਰਹਮ ਬੀਚਾਰੁ ਬੀਚਾਰੇ ਕੋਇ ॥
19ਨਾਨਕ ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥
20ਰਾਮਕਲੀ ਮਹਲਾ ੫ ॥
21ਜੋ ਤਿਸੁ ਭਾਵੈ ਸੋ ਥੀਆ ॥
22ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥
23ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥
24ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥
25ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥
26ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥
27ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥
28ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥
29ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥
30ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥
31ਰਾਮਕਲੀ ਮਹਲਾ ੫ ॥
32ਐਸਾ ਪੂਰਾ ਗੁਰਦੇਉ ਸਹਾਈ ॥
33ਜਾ ਕਾ ਸਿਮਰਨੁ ਬਿਰਥਾ ਨ ਜਾਈ ॥੧॥ ਰਹਾਉ ॥
34ਦਰਸਨੁ ਪੇਖਤ ਹੋਇ ਨਿਹਾਲੁ ॥
35ਜਾ ਕੀ ਧੂਰਿ ਕਾਟੈ ਜਮ ਜਾਲੁ ॥
36ਚਰਨ ਕਮਲ ਬਸੇ ਮੇਰੇ ਮਨ ਕੇ ॥
37ਕਾਰਜ ਸਵਾਰੇ ਸਗਲੇ ਤਨ ਕੇ ॥੧॥
38ਜਾ ਕੈ ਮਸਤਕਿ ਰਾਖੈ ਹਾਥੁ ॥
39ਪ੍ਰਭੁ ਮੇਰੋ ਅਨਾਥ ਕੋ ਨਾਥੁ ॥
40ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥
41ਸਦਾ ਸਦਾ ਜਾਈਐ ਕੁਰਬਾਨੁ ॥੨॥
42ਨਿਰਮਲ ਮੰਤੁ ਦੇਇ ਜਿਸੁ ਦਾਨੁ ॥
43ਤਜਹਿ ਬਿਕਾਰ ਬਿਨਸੈ ਅਭਿਮਾਨੁ ॥
44ਏਕੁ ਧਿਆਈਐ ਸਾਧ ਕੈ ਸੰਗਿ ॥
45ਪਾਪ ਬਿਨਾਸੇ ਨਾਮ ਕੈ ਰੰਗਿ ॥੩॥
46ਗੁਰ ਪਰਮੇਸੁਰ ਸਗਲ ਨਿਵਾਸ ॥
47ਘਟਿ ਘਟਿ ਰਵਿ ਰਹਿਆ ਗੁਣਤਾਸ ॥
48ਦਰਸੁ ਦੇਹਿ ਧਾਰਉ ਪ੍ਰਭ ਆਸ ॥
49ਨਿਤ ਨਾਨਕੁ ਚਿਤਵੈ ਸਚੁ ਅਰਦਾਸਿ ॥੪॥੪੫॥੫੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath