ਗੁਰੂ ਗ੍ਰੰਥ ਸਾਹਿਬ 901 · Raag Raamkalee
1ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ
2ੴ ਸਤਿਗੁਰ ਪ੍ਰਸਾਦਿ ॥
3ਗਾਵਹੁ ਰਾਮ ਕੇ ਗੁਣ ਗੀਤ ॥
4ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥
5ਗੁਣ ਗਾਵਤ ਹੋਵਤ ਪਰਗਾਸੁ ॥
6ਚਰਨ ਕਮਲ ਮਹਿ ਹੋਇ ਨਿਵਾਸੁ ॥੧॥
7ਸੰਤਸੰਗਤਿ ਮਹਿ ਹੋਇ ਉਧਾਰੁ ॥
8ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥
9ਰਾਮਕਲੀ ਮਹਲਾ ੫ ॥
10ਗੁਰੁ ਪੂਰਾ ਮੇਰਾ ਗੁਰੁ ਪੂਰਾ ॥
11ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥
12ਏਕੁ ਅਰਾਧਹੁ ਸਾਚਾ ਸੋਇ ॥
13ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥
14ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥
15ਹਰਿ ਸਿਮਰਤ ਬਿਨਸੇ ਸਭ ਦੂਖ ॥੨॥
16ਸਹਜਿ ਅਨੰਦ ਕਰਹੁ ਮੇਰੇ ਭਾਈ ॥
17ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥
18ਆਠ ਪਹਰ ਪ੍ਰਭ ਕਾ ਜਪੁ ਜਾਪਿ ॥
19ਨਾਨਕ ਰਾਖਾ ਹੋਆ ਆਪਿ ॥੪॥੨॥੫੮॥
20ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩
21ੴ ਸਤਿਗੁਰ ਪ੍ਰਸਾਦਿ ॥
22ਨਰਨਰਹ ਨਮਸਕਾਰੰ ॥
23ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥
24ਹਰਨ ਧਰਨ ਪੁਨ ਪੁਨਹ ਕਰਨ ॥
25ਨਹ ਗਿਰਹ ਨਿਰੰਹਾਰੰ ॥੧॥
26ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥
27ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥
28ਰਾਮਕਲੀ ਮਹਲਾ ੫ ॥
29ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥
30ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥
31ਨਹ ਸੰਗਿ ਗਾਮਨੀ ॥੧॥
32ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥
33ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥
34ੴ ਸਤਿਗੁਰ ਪ੍ਰਸਾਦਿ ॥
35ਰਾਗੁ ਰਾਮਕਲੀ ਮਹਲਾ ੯ ਤਿਪਦੇ ॥
36ਰੇ ਮਨ ਓਟ ਲੇਹੁ ਹਰਿ ਨਾਮਾ ॥
37ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥
38ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥
39ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath