ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 902 · Raag Raamkalee · Guru Tegh Bahaadur Ji

1ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥

2ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥

3ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥

4ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥

5ਰਾਮਕਲੀ ਮਹਲਾ ੯ ॥

6ਸਾਧੋ ਕਉਨ ਜੁਗਤਿ ਅਬ ਕੀਜੈ ॥

7ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥

8ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥

9ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥

10ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥

11ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥

12ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥

13ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥

14ਰਾਮਕਲੀ ਮਹਲਾ ੯ ॥

15ਪ੍ਰਾਨੀ ਨਾਰਾਇਨ ਸੁਧਿ ਲੇਹਿ ॥

16ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥

17ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥

18ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥

19ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥

20ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥

21ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥

22ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥

23ਰਾਮਕਲੀ ਮਹਲਾ ੧ ਅਸਟਪਦੀਆ

24ੴ ਸਤਿਗੁਰ ਪ੍ਰਸਾਦਿ ॥

25ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥

26ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥

27ਜੀਵਨ ਤਲਬ ਨਿਵਾਰਿ ॥

28ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥

29ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥

30ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥

31ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥

32ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥

33ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥

34ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath