ਗੁਰੂ ਗ੍ਰੰਥ ਸਾਹਿਬ 903 · Raag Raamkalee · Guru Nanak Dev Ji
1ਆਖੁ ਗੁਣਾ ਕਲਿ ਆਈਐ ॥
2ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥
3ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥
4ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥
5ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥
6ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥
7ਕਲਿ ਪਰਵਾਣੁ ਕਤੇਬ ਕੁਰਾਣੁ ॥
8ਪੋਥੀ ਪੰਡਿਤ ਰਹੇ ਪੁਰਾਣ ॥
9ਨਾਨਕ ਨਾਉ ਭਇਆ ਰਹਮਾਣੁ ॥
10ਕਰਿ ਕਰਤਾ ਤੂ ਏਕੋ ਜਾਣੁ ॥੭॥
11ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥
12ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥
13ਰਾਮਕਲੀ ਮਹਲਾ ੧ ॥
14ਜਗੁ ਪਰਬੋਧਹਿ ਮੜੀ ਬਧਾਵਹਿ ॥
15ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥
16ਮਮਤਾ ਮੋਹੁ ਕਾਮਣਿ ਹਿਤਕਾਰੀ ॥
17ਨਾ ਅਉਧੂਤੀ ਨਾ ਸੰਸਾਰੀ ॥੧॥
18ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥
19ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥
20ਗਾਵਹਿ ਗੀਤ ਨ ਚੀਨਹਿ ਆਪੁ ॥
21ਕਿਉ ਲਾਗੀ ਨਿਵਰੈ ਪਰਤਾਪੁ ॥
22ਗੁਰ ਕੈ ਸਬਦਿ ਰਚੈ ਮਨ ਭਾਇ ॥
23ਭਿਖਿਆ ਸਹਜ ਵੀਚਾਰੀ ਖਾਇ ॥੨॥
24ਭਸਮ ਚੜਾਇ ਕਰਹਿ ਪਾਖੰਡੁ ॥
25ਮਾਇਆ ਮੋਹਿ ਸਹਹਿ ਜਮ ਡੰਡੁ ॥
26ਫੂਟੈ ਖਾਪਰੁ ਭੀਖ ਨ ਭਾਇ ॥
27ਬੰਧਨਿ ਬਾਧਿਆ ਆਵੈ ਜਾਇ ॥੩॥
28ਬਿੰਦੁ ਨ ਰਾਖਹਿ ਜਤੀ ਕਹਾਵਹਿ ॥
29ਮਾਈ ਮਾਗਤ ਤ੍ਰੈ ਲੋਭਾਵਹਿ ॥
30ਨਿਰਦਇਆ ਨਹੀ ਜੋਤਿ ਉਜਾਲਾ ॥
31ਬੂਡਤ ਬੂਡੇ ਸਰਬ ਜੰਜਾਲਾ ॥੪॥
32ਭੇਖ ਕਰਹਿ ਖਿੰਥਾ ਬਹੁ ਥਟੂਆ ॥
33ਝੂਠੋ ਖੇਲੁ ਖੇਲੈ ਬਹੁ ਨਟੂਆ ॥
34ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥
35ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥
36ਮੁੰਦ੍ਰਾ ਫਟਕ ਬਨਾਈ ਕਾਨਿ ॥
37ਮੁਕਤਿ ਨਹੀ ਬਿਦਿਆ ਬਿਗਿਆਨਿ ॥
38ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥
39ਪਸੂ ਭਏ ਨਹੀ ਮਿਟੈ ਨੀਸਾਨਾ ॥੬॥
40ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥
41ਸਬਦੁ ਵੀਚਾਰੈ ਚੂਕਸਿ ਸੋਗਾ ॥
42ਊਜਲੁ ਸਾਚੁ ਸੁ ਸਬਦੁ ਹੋਇ ॥
43ਜੋਗੀ ਜੁਗਤਿ ਵੀਚਾਰੇ ਸੋਇ ॥੭॥
44ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥
45ਥਾਪਿ ਉਥਾਪੇ ਕਰੇ ਸੁ ਹੋਗੁ ॥
46ਜਤੁ ਸਤੁ ਸੰਜਮੁ ਸਚੁ ਸੁਚੀਤੁ ॥
47ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥
48ਰਾਮਕਲੀ ਮਹਲਾ ੧ ॥
49ਖਟੁ ਮਟੁ ਦੇਹੀ ਮਨੁ ਬੈਰਾਗੀ ॥
50ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥
51ਵਾਜੈ ਅਨਹਦੁ ਮੇਰਾ ਮਨੁ ਲੀਣਾ ॥
52ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥
53ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥
54ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath