ਗੁਰੂ ਗ੍ਰੰਥ ਸਾਹਿਬ 904 · Raag Raamkalee · Guru Nanak Dev Ji
1ਮਾਇਆ ਮੋਹੁ ਬਿਵਰਜਿ ਸਮਾਏ ॥
2ਸਤਿਗੁਰੁ ਭੇਟੈ ਮੇਲਿ ਮਿਲਾਏ ॥
3ਨਾਮੁ ਰਤਨੁ ਨਿਰਮੋਲਕੁ ਹੀਰਾ ॥
4ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥
5ਹਉਮੈ ਮਮਤਾ ਰੋਗੁ ਨ ਲਾਗੈ ॥
6ਰਾਮ ਭਗਤਿ ਜਮ ਕਾ ਭਉ ਭਾਗੈ ॥
7ਜਮੁ ਜੰਦਾਰੁ ਨ ਲਾਗੈ ਮੋਹਿ ॥
8ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥
9ਸਬਦੁ ਬੀਚਾਰਿ ਭਏ ਨਿਰੰਕਾਰੀ ॥
10ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥
11ਅਨਦਿਨੁ ਜਾਗਿ ਰਹੇ ਲਿਵ ਲਾਈ ॥
12ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥
13ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥
14ਤਸਕਰ ਪੰਚ ਸਬਦਿ ਸੰਘਾਰੇ ॥
15ਪਰ ਘਰ ਜਾਇ ਨ ਮਨੁ ਡੋਲਾਏ ॥
16ਸਹਜ ਨਿਰੰਤਰਿ ਰਹਉ ਸਮਾਏ ॥੫॥
17ਗੁਰਮੁਖਿ ਜਾਗਿ ਰਹੇ ਅਉਧੂਤਾ ॥
18ਸਦ ਬੈਰਾਗੀ ਤਤੁ ਪਰੋਤਾ ॥
19ਜਗੁ ਸੂਤਾ ਮਰਿ ਆਵੈ ਜਾਇ ॥
20ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥
21ਅਨਹਦ ਸਬਦੁ ਵਜੈ ਦਿਨੁ ਰਾਤੀ ॥
22ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥
23ਤਉ ਜਾਨੀ ਜਾ ਸਬਦਿ ਪਛਾਨੀ ॥
24ਏਕੋ ਰਵਿ ਰਹਿਆ ਨਿਰਬਾਨੀ ॥੭॥
25ਸੁੰਨ ਸਮਾਧਿ ਸਹਜਿ ਮਨੁ ਰਾਤਾ ॥
26ਤਜਿ ਹਉ ਲੋਭਾ ਏਕੋ ਜਾਤਾ ॥
27ਗੁਰ ਚੇਲੇ ਅਪਨਾ ਮਨੁ ਮਾਨਿਆ ॥
28ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥
29ਰਾਮਕਲੀ ਮਹਲਾ ੧ ॥
30ਸਾਹਾ ਗਣਹਿ ਨ ਕਰਹਿ ਬੀਚਾਰੁ ॥
31ਸਾਹੇ ਊਪਰਿ ਏਕੰਕਾਰੁ ॥
32ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥
33ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥
34ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥
35ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥
36ਗਣਿ ਗਣਿ ਜੋਤਕੁ ਕਾਂਡੀ ਕੀਨੀ ॥
37ਪੜੈ ਸੁਣਾਵੈ ਤਤੁ ਨ ਚੀਨੀ ॥
38ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥
39ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥
40ਨਾਵਹਿ ਧੋਵਹਿ ਪੂਜਹਿ ਸੈਲਾ ॥
41ਬਿਨੁ ਹਰਿ ਰਾਤੇ ਮੈਲੋ ਮੈਲਾ ॥
42ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥
43ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥
44ਵਾਚੈ ਵਾਦੁ ਨ ਬੇਦੁ ਬੀਚਾਰੈ ॥
45ਆਪਿ ਡੁਬੈ ਕਿਉ ਪਿਤਰਾ ਤਾਰੈ ॥
46ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥
47ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥
48ਗਣਤ ਗਣੀਐ ਸਹਸਾ ਦੁਖੁ ਜੀਐ ॥
49ਗੁਰ ਕੀ ਸਰਣਿ ਪਵੈ ਸੁਖੁ ਥੀਐ ॥
50ਕਰਿ ਅਪਰਾਧ ਸਰਣਿ ਹਮ ਆਇਆ ॥
51ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥
52ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥
53ਭਰਮਿ ਭੁਲਾਈਐ ਜਨਮਿ ਮਰਿ ਆਈਐ ॥
54ਜਮ ਦਰਿ ਬਾਧਉ ਮਰੈ ਬਿਕਾਰੁ ॥
55ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥
56ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥
57ਦੁਬਿਧਾ ਰਾਤੇ ਮਹਲੁ ਨ ਪਾਵਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath