ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 905 · Raag Raamkalee · Guru Nanak Dev Ji

1ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥

2ਕੋਟਿ ਮਧੇ ਕੋ ਜਨੁ ਆਪਾਰੁ ॥੭॥

3ਏਕੁ ਬੁਰਾ ਭਲਾ ਸਚੁ ਏਕੈ ॥

4ਬੂਝੁ ਗਿਆਨੀ ਸਤਗੁਰ ਕੀ ਟੇਕੈ ॥

5ਗੁਰਮੁਖਿ ਵਿਰਲੀ ਏਕੋ ਜਾਣਿਆ ॥

6ਆਵਣੁ ਜਾਣਾ ਮੇਟਿ ਸਮਾਣਿਆ ॥੮॥

7ਜਿਨ ਕੈ ਹਿਰਦੈ ਏਕੰਕਾਰੁ ॥

8ਸਰਬ ਗੁਣੀ ਸਾਚਾ ਬੀਚਾਰੁ ॥

9ਗੁਰ ਕੈ ਭਾਣੈ ਕਰਮ ਕਮਾਵੈ ॥

10ਨਾਨਕ ਸਾਚੇ ਸਾਚਿ ਸਮਾਵੈ ॥੯॥੪॥

11ਰਾਮਕਲੀ ਮਹਲਾ ੧ ॥

12ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥

13ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥

14ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥

15ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥

16ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥

17ਵਾਦੁ ਪੜੈ ਰਾਗੀ ਜਗੁ ਭੀਜੈ ॥

18ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥

19ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥

20ਚਾੜਸਿ ਪਵਨੁ ਸਿੰਘਾਸਨੁ ਭੀਜੈ ॥

21ਨਿਉਲੀ ਕਰਮ ਖਟੁ ਕਰਮ ਕਰੀਜੈ ॥

22ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥

23ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥

24ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥

25ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥

26ਅੰਤਰਿ ਮੈਲੁ ਤੀਰਥ ਭਰਮੀਜੈ ॥

27ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥

28ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥

29ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥

30ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥

31ਮਨਮੁਖਿ ਜਨਮੈ ਜਨਮਿ ਮਰੀਜੈ ॥੬॥

32ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥

33ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥

34ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥

35ਊਂਦਰ ਦੂੰਦਰ ਪਾਸਿ ਧਰੀਜੈ ॥

36ਧੁਰ ਕੀ ਸੇਵਾ ਰਾਮੁ ਰਵੀਜੈ ॥

37ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥

38ਰਾਮਕਲੀ ਮਹਲਾ ੧ ॥

39ਅੰਤਰਿ ਉਤਭੁਜੁ ਅਵਰੁ ਨ ਕੋਈ ॥

40ਜੋ ਕਹੀਐ ਸੋ ਪ੍ਰਭ ਤੇ ਹੋਈ ॥

41ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥

42ਉਤਪਤਿ ਪਰਲਉ ਅਵਰੁ ਨ ਕੋਈ ॥੧॥

43ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥

44ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥

45ਨਾਮੁ ਰਤਨੁ ਹੀਰਾ ਨਿਰਮੋਲੁ ॥

46ਸਾਚਾ ਸਾਹਿਬੁ ਅਮਰੁ ਅਤੋਲੁ ॥

47ਜਿਹਵਾ ਸੂਚੀ ਸਾਚਾ ਬੋਲੁ ॥

48ਘਰਿ ਦਰਿ ਸਾਚਾ ਨਾਹੀ ਰੋਲੁ ॥੨॥

49ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥

50ਨਾਮੁ ਬਿਸਾਰਿ ਪਚਹਿ ਅਭਿਮਾਨੁ ॥

51ਨਾਮ ਬਿਨਾ ਕਿਆ ਗਿਆਨ ਧਿਆਨੁ ॥

52ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥

53ਹਠੁ ਅਹੰਕਾਰੁ ਕਰੈ ਨਹੀ ਪਾਵੈ ॥

54ਪਾਠ ਪੜੈ ਲੇ ਲੋਕ ਸੁਣਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath